ਕਿਸਾਨਾਂ ਦੀ ਕੈਪਟਨ ਨਾਲ ਬੈਠਕ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਗੰਨਾ ਕਾਸ਼ਤਕਾਰਾਂ ਦੇ ਹੱਕ ''ਚ ਕੀਤਾ ਟਵੀਟ
Tuesday, Aug 24, 2021 - 06:57 PM (IST)
ਚੰਡੀਗੜ੍ਹ (ਬਿਊਰੋ) - ਕੈਪਟਨ ਅੰਮਰਿੰਦਰ ਸਿੰਘ ਦੀ ਕਿਸਾਨ ਆਗੂਆਂ ਨਾਲ ਹੋਣ ਵਾਲੀ ਬੈਠਕ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਫਿਰ ਗੰਨਾ ਕਾਸ਼ਤਕਾਰਾਂ ਦੇ ਹੱਕ ’ਚ ਟਵੀਟ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘2018 ਤੋਂ ਗੰਨਾ ਕਾਸ਼ਤਕਾਰਾਂ ਦਾ ਰਾਜ ਸਲਾਹਕਾਰੀ ਮੁੱਲ (ਸਟੇਟ ਐਡਵਾਈਜ਼ਰੀ ਪ੍ਰਾਈਜ਼) ਨਹੀਂ ਵਧਿਆ, ਜਦਕਿ ਖ਼ਰਚੇ 30 ਫ਼ੀਸਦੀ ਤੱਕ ਵੱਧ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਮਾਡਲ ਅਨੁਸਾਰ ਗੰਨਾ ਕਾਸ਼ਤਕਾਰਾਂ ਤੇ ਸ਼ੂਗਲ ਮਿੱਲ ਮਾਲਕਾਂ ਨੂੰ ਬਰਾਬਰ ਦਾ ਲਾਭ ਮਿਲਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਗੰਨਾ ਕਿਸਾਨਾਂ ਦੇ ਹੱਕ ’ਚ ਕਾਂਗਰਸੀ ਪ੍ਰਧਾਨ ਨਵਜੋਤ ਸਿੱਧੂ ਨੇ ਕੀਤਾ ਟਵੀਟ, ਆਖੀ ਇਹ ਗੱਲ
ਸਿੱਧੂ ਨੇ ਲਿਖਿਆ ਕਿ ਸਰਕਾਰ ਨੂੰ ਉੱਚ ਉਤਪਾਦਕਤਾ ਅਤੇ ਉੱਚ ਮੁੱਲ ਦੇ ਉਤਪਾਦਾਂ (ਈਥਾਨੌਲ, ਬਾਇਓਫਿਊਲ ਤੇ ਬਿਜਲੀ) ਦੇ ਉਤਪਾਦਨ ਲਈ ਖੰਡ ਮਿੱਲਾਂ ਦੇ ਆਧੁਨਿਕੀਕਰਨ ਦੇ ਨਾਲ-ਨਾਲ ਕਿਸਾਨਾਂ ਤੇ ਸ਼ੂਗਰ ਮਿੱਲਾਂ ਦੋਵਾਂ ਦੇ ਲਾਭ ਨੂੰ ਵਧਾਉਣ ਬਾਰੇ ਸੋਚਣਾ ਚਾਹੀਦਾ ਹੈ। ਕਿਸਾਨਾਂ ਦੀਆਂ ਮੰਗਾਂ ਅਨੁਸਾਰ ਐੱਸ.ਏ.ਪੀ. ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਬਾਕੀ ਦਾ ਰਹਿ ਗਿਆ ਬਕਾਇਆ ਜਾਰੀ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਇਹ ਟਵੀਟ ਕਰਕੇ ਮੁੜ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਪੰਜਾਬ 'ਚ ਗੰਨਾ ਕਾਸ਼ਤਕਾਰਾਂ ਨੇ ਗੰਨੇ ਦੇ ਸਮਰਥਨ ਮੁੱਲ 'ਚ ਵਾਧਾ ਕਰਨ ਤੇ ਪਿਛਲਾ ਬਕਾਇਆ ਜਲਦ ਜਾਰੀ ਕਰਨ ਨੂੰ ਲੈ ਕੇ ਜਲੰਧਰ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਧਰਨਾ ਲਾਇਆ ਹੋਇਆ ਹੈ, ਜਿਸ ਕਾਰਨ ਸੜਕੀ ਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਭਰਾਵਾਂ ਨੇ ਗੋਲੀਆਂ ਮਾਰ ਕੀਤਾ ਭੈਣ ਤੇ ਜੀਜੇ ਦਾ ਕਤਲ, 1 ਮਹੀਨਾ ਪਹਿਲਾਂ ਕੀਤਾ ਸੀ ਪ੍ਰੇਮ ਵਿਆਹ