ਟਵੀਟ ਕਰ ਕਸੂਤੇ ਘਿਰੇ ‘ਨਵਜੋਤ ਸਿੱਧੂ’, ਹੁਣ ‘ਸੁਖਜਿੰਦਰ ਰੰਧਾਵਾ’ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ
Sunday, Apr 25, 2021 - 05:22 PM (IST)
ਚੰਡੀਗੜ੍ਹ (ਬਿਊਰੋ) - SIT ਨੂੰ ਲੈ ਕੇ ਹਾਈਕੋਰਟ ਦੇ ਆਏ ਫ਼ੈਸਲੇ ਮਗਰੋਂ ਆਪਣੀ ਹੀ ਸਰਕਾਰ ਖ਼ਿਲਾਫ਼ ਨਵਜੋਤ ਸਿੱਧੂ ਵਲੋਂ ਵਾਰ-ਵਾਰ ਕੀਤੇ ਜਾ ਰਹੇ ਟਵੀਟਾਂ ਕਾਰਨ ਉਹ ਕਸੂਤੇ ਘਿਰਦੇ ਜੇ ਰਹੇ ਹਨ। ਬੀਤੇ ਦਿਨੀਂ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ਦੀ ਪ੍ਰੋਫਾਈਲ ਤੋਂ ਕਾਂਗਰਸ ਦਾ ਨਾਮ ਹਟਾ ਦਿੱਤਾ ਅਤੇ ਆਪਣੀ ਹੀ ਸਰਕਾਰ ਨੂੰ ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ ’ਚ ਪਾਉਣ ਅਤੇ ਲੀਹੋਂ ਲਾਹੁਣ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ। ਕੈਪਟਨ ਖ਼ਿਲਾਫ਼ ਬੋਲਣ ਵਾਲੇ ਨਵਜੋਤ ਸਿੱਧੂ ’ਤੇ ਰਵਨੀਤ ਬਿੱਟੂ ਅਤੇ ਵੇਰਕਾ ਤੋਂ ਬਾਅਦ ਹੁਣ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਵਲੋਂ ਜੋ ਬਿਆਨ ਦਿੱਤੇ ਗਏ ਹਨ, ’ਤੇ ਹੈਰਾਨਗੀ ਪ੍ਰਗਟ ਕੀਤੀ ਹੈ।
ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?
ਨਵਜੋਤ ’ਤੇ ਤੰਜ ਕਸਦੇ ਹੋਏ ਰੰਧਾਵਾ ਨੇ ਕਿਹਾ ਕਿ 2015 ’ਚ ਜਦੋਂ ਬੇਅਦਬੀ ਦੀ ਇਹ ਘਟਨਾ ਹੋਈ ਸੀ, ਉਹ ਸਮੇਂ ਨਵਜੋਤ ਸਿੱਧੂ ਬੀ.ਜੇ.ਪੀ ਦੇ ਸਾਂਸਦ ਸਨ ਅਤੇ ਉਨ੍ਹਾਂ ਦੀ ਪਤਨੀ ਪੰਜਾਬ ਦੀ ਚੀਫ ਪਾਰਲੀਮੈਂਟ ਸੈਕਟਰੀ ਸੀ। ਉਸ ਸਮੇਂ ਉਹ ਇਸ ਮਾਮਲੇ ਦੇ ਸਬੰਧ ’ਚ ਕਿਉਂ ਨਹੀਂ ਬੋਲੇ? ਉਦੋਂ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਪਤਨੀ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲੇ ’ਤੇ ਇਕ ਵੀ ਸ਼ਬਦ ਨਹੀਂ ਬੋਲਿਆ ਸੀ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਾਂਗਰਸ ਸਰਕਾਰ ਦੀ ਕਿਸੇ ਵੀ ਮੀਟਿੰਗ ’ਚ ਇਸ ਮੁੱਦੇ ਨੂੰ ਕਦੇ ਨਹੀਂ ਚੁੱਕਿਆ। ਉਸ ਦੇ ਨਾਲ ਹੀ ਉਸ ਦੀ ਪਤਨੀ ਨੇ ਵੀ ਕਦੇ ਇਸ ਸਬੰਧ ’ਚ ਕੋਈ ਮੁੱਦਾ ਨਹੀਂ ਚੁੱਕਿਆ। ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਸਨਮਾਨ ਦਿੱਤਾ ਪਰ ਉਨ੍ਹਾਂ ਦਾ ਚਿਹਰਾ ਦੋਗਲਾ ਹੈ। ਇਸੇ ਲਈ ਉਨ੍ਹਾਂ ਨੇ ਕਿਹਾ ਕਿ ਸਿਆਸਤਦਾਨ ਨੂੰ ਦੋਹਰਾ ਚਿਹਰਾ ਨਹੀਂ ਰੱਖਣਾ ਚਾਹੀਦਾ। ਰੰਧਾਵਨਾ ਨੇ ਕਿਹਾ ਕਿ ਉਹ ਬੇਅਦਬੀ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਕਈ ਤਰ੍ਹਾਂ ਦੇ ਵਾਰ ਕਰ ਰਹੇ ਹਨ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਦੇ ਨਹੀਂ ਸੀ ਲਗਦਾ ਕਿ ਨਵਜੋਤ ਸਿੱਧੂ ਪਾਰਟੀ ਛੱਡ ਕੇ ਜਾਣਗੇ। ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ’ਚ ਜਦੋਂ ਵੀ ਅਕਾਲੀ ਦਲ ਨਵਜੋਤ ਸਿੱਧੂ ਨੂੰ ਟਾਰਗੇਟ ਕਰਦਾ ਸੀ, ਉਸ ਸਮੇਂ ਉਹ ਉਸ ਦੇ ਨਾਲ ਹਮੇਸ਼ਾ ਖੜ੍ਹੇ ਰਹਿੰਦੇ। ਉਹ ਨਵਜੋਤ ਸਿੱਧੂ ਨਾਲ ਮਿਲ ਕੇ ਅਕਾਲੀਆਂ ਨੂੰ ਜਵਾਬ ਦਿੰਦੇ ਸਨ। ਗਾਂਧੀ ਪਰਿਵਾਰ ਨਾਲ ਨਵਜੋਤ ਸਿੱਧੂ ਵਲੋਂ ਵਾਰ-ਵਾਰ ਮੁਲਾਕਾਤ ਕਰਨ ’ਤੇ ਰੰਧਾਵਾ ਨੇ ਕਿਹਾ ਕਿ ਸਾਨੂੰ ਕਦੇ ਵੀ ਗਾਂਧੀ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਸਮਾਂ ਨਹੀਂ ਮਿਲਿਆ। ਇਸ ਦੇ ਬਾਵਜੂਦ ਨਵਜੋਤ ਸਿੱਧੂ ਗਾਂਧੀ ਪਰਿਵਾਰ ਦੇ ਮੈਂਬਰਾਂ ਯਾਨੀ ਹਾਈਕਮਾਨ ਨਾਲ ਕਈ ਵਾਰ ਮੁਲਾਕਾਤ ਕਰ ਚੁੱਕੇ ਹਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੁਲ੍ਹਾ ਨਾ ਹੋਣ ਤੋਂ ਬਾਅਦ ਵਿਧਾਇਕ ਨਵਜੋਤ ਸਿੱਧੂ ਵਲੋਂ ਪੰਜਾਬ ਸਰਕਾਰ ’ਤੇ ਲਗਾਤਾਰ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਬੇਅਦਬੀ ਗੋਲੀ ਕਾਂਡ ’ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਸਿੱਧੂ ਕਾਂਗਰਸ ਤੋਂ ਇਸ ਕਦਰ ਖਫ਼ਾ ਹਨ ਕਿ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਟਵਿੱਟਰ ਅਕਾਊਂਟ ਦੀ ਪ੍ਰੋਫਾਈਲ ਤੋਂ ਕਾਂਗਰਸ ਦਾ ਨਾਮ ਹਟਾ ਦਿੱਤਾ ਅਤੇ ਉਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਜ ਮਾਮਲੇ ’ਚ ਐੱਸ. ਆਈ. ਟੀ. ਦੀ ਜਾਂਚ ਰੱਦ ਹੋ ਜਾਣ ਦੇ ਮਾਮਲੇ ’ਚ ਨਾਮ ਲਏ ਬਿਨਾਂ ਕੈਪਟਨ ’ਤੇ ਸਿਆਸੀ ਹਮਲਾ ਬੋਲਿਆ।
ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ
ਸਿੱਧੂ ਨੇ ਆਖਿਆ ਹੈ ਕਿ ਜੇ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ ਦੇ ਨਾਮ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਦਾ ਨਾਮ ਐੱਫ. ਆਈ. ਆਰ ’ਚ ਪਾਇਆ ਗਿਆ ਤਾਂ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਇਨ੍ਹਾਂ ਦੋਹਾਂ ਵਿਰੁੱਧ ਸਬੂਤ ਅਦਾਲਤ ਸਾਹਮਣੇ ਕਿਉਂ ਪੇਸ਼ ਨਹੀਂ ਕੀਤੇ ਗਏ ? ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ ’ਚ ਪਾਉਣ ਅਤੇ ਲੀਹੋਂ ਲਾਹੁਣ ਲਈ ਕੌਣ ਜ਼ਿੰਮੇਵਾਰ ਹੈ ?