ਕਾਂਗਰਸ ਨਾਲ ਤਲਖ਼ੀ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਭਲਕੇ ਮੁਲਾਕਾਤ ਕਰਨਗੇ ਨਵਜੋਤ ਸਿੱਧੂ

05/08/2022 9:46:43 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਨਵਜੋਤ ਸਿੱਧੂ ਨੇ ਟਵਿੱਟਰ ’ਤੇ ਦਿੱਤੀ ਹੈ। ਸਿੱਧੂ ਨੇ ਆਖਿਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਸੋਮਵਾਰ ਸ਼ਾਮ 5 ਵਜੇ ਚੰਡੀਗੜ੍ਹ ਵਿਚ ਹੋਵੇਗੀ। ਅੱਗੇ ਜਾਣਕਾਰੀ ਦਿੰਦੇ ਹੋਏ ਸਿੱਧੂ ਨੇ ਕਿਹਾ ਕਿ ਇਸ ਮੁਲਾਕਾਤ ਵਿਚ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਆਦਿ ਦੇ ਮੁੱਦਿਆਂ ’ਤੇ ਵਿਚਾਰ ਵਟਾਂਦਾਰ ਕੀਤਾ ਜਾਵੇਗਾ। ਪੰਜਾਬ ਦਾ ਭਲਾ ਸਮੂਹਿਕ ਇਮਾਨਦਾਰ ਯਤਨਾ ਸਦਕਾ ਹੀ ਸੰਭਵ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ. ਆਈ. ਦੀ ਰੇਡ

ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਿੱਧੂ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਹੋਣ ਜਾ ਰਹੀ ਹੈ। ਇਹ ਮੁਲਾਕਾਤ ਉਸ ਸਮੇਂ ਹੋਣ ਜਾ ਰਹੀ ਹੈ, ਜਦੋਂ ਸਿੱਧੂ ਨੂੰ ਲੈ ਕੇ ਕਾਂਗਰਸ ਵਿਚ ਕੁੱਝ ਠੀਕ ਨਹੀਂ ਚੱਲ ਰਿਹਾ ਹੈ। ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਸਿੱਧੂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ। ਇਸ ’ਤੇ ਸਿੱਧੂ ਨੇ ਵੀ ਤਲਖ ਤੇਵਰ ਦਿਖਾਉਂਦਿਆਂ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਸੀ ਕਿ ‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖ਼ਾਮੋਸ਼ ਰਹਿ ਕੇ ਸੁਣਦਾ ਹਾਂ...ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਮੁੜ ਵੱਡਾ ਭੂਚਾਲ ਆਉਣ ਦੇ ਸੰਕੇਤ, ਜਵਾਬੀ ਹਮਲੇ ਦੀ ਤਿਆਰੀ ’ਚ ਸੁਨੀਲ ਜਾਖੜ

ਕੀ ਕਿਹਾ ਸੀ ਹਾਈਕਮਾਨ ਨੂੰ ਲਿਖੇ ਪੱਤਰ ਵਿਚ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੱਧੂ ਤੋਂ ਸਫਾਈ ਮੰਗੀ ਜਾਵੇ। ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ? ਇਸ ਚਿੱਠੀ ਵਿਚ ਇਹ ਵੀ ਲਿਖਿਆ ਗਿਆ ਸੀ ਕਿ ਪੰਜਾਬ ਵਿਚ ਨਵੰਬਰ 2021 ਤੋਂ ਪਾਰਟੀ ਇੰਚਾਰਜ ਹੋਣ ਤੋਂ ਬਾਅਦ ਹੁਣ ਤਕ ਮੇਰਾ ਮੁਲਾਂਕਣ ਹੈ ਕਿ ਸਿੱਧੂ ਲਗਾਤਾਰ ਕਾਂਗਰਸ ਸਰਕਾਰ ਦੇ ਕੰਮਕਾਜ ਦੀ ਅਲੋਚਨਾ ਕਰਦੇ ਰਹੇ ਹਨ। ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਕਿਹਾ, ਕਿਉਂਕਿ ਪਾਰਟੀ ਚੋਣਾਂ ਲੜ ਰਹੀ ਸੀ, ਅਜਿਹੇ ਵਿਚ ਸਿੱਧੂ ਦੇ ਵਰਤਾਅ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ। ਇਹ ਵੀ ਲਿਖਿਆ ਗਿਆ ਹੈ ਕਿ ਰਾਜਾ ਵੜਿੰਗ ਦੇ ਤਾਜ਼ਪੋਸ਼ੀ ਸਮਾਗਮ ਵਿਚ ਨਵਜੋਤ ਸਿੱਧੂ ਦਾ ਵਤੀਰਾ ਠੀਕ ਨਹੀਂ ਸੀ।

ਇਹ ਵੀ ਪੜ੍ਹੋ : ਫ਼ਰੀਦਕੋਟ ’ਚ ਨਾਕੇ ਦੌਰਾਨ ਪੁਲਸ ’ਤੇ ਚੱਲੀਆਂ ਗੋਲ਼ੀਆਂ, ਗੁਰਪ੍ਰੀਤ ਸੇਖੋਂ ਨਾਲ ਸੰਬੰਧਤ ਚਾਰ ਗੈਂਗਸਟਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News