ਹਾਈਕੋਰਟ 'ਚ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੀਆਂ ਰਿਪੋਰਟਾਂ ਦੀ ਜਾਂਚ ਬਾਰੇ 'ਨਵਜੋਤ ਸਿੱਧੂ' ਦਾ ਟਵੀਟ

08/26/2021 1:04:58 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਜਾਂਚ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਸਿੱਧੂ ਨੇ ਕਿਹਾ ਹੈ ਕਿ ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸ. ਟੀ. ਐੱਫ.) ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਭਲਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਤਖ਼ਤਾ ਪਲਟ ਦੀਆਂ ਕੋਸ਼ਿਸ਼ਾਂ ਵਿਚਾਲੇ ਸੋਨੀਆ ਗਾਂਧੀ ਨੇ ਕੈਪਟਨ ਨੂੰ ਕੀਤਾ ਫੋਨ, ਕਹੀ ਵੱਡੀ ਗੱਲ

PunjabKesari

ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਦੋਸ਼ੀ ਦਾ ਪਰਦਾਫਾਸ਼ ਹੋ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਨੌਜਵਾਨਾਂ ਨਾਲ ਨਿਆਂ ਹੋਵੇਗਾ।

PunjabKesari
ਇਹ ਵੀ ਪੜ੍ਹੋ : ਅੰਮ੍ਰਿਤਸਰ : ਮਾਧੋਪੁਰ 'ਚ ਪੁਲਸ ਵੱਲੋਂ 16 ਕਿੱਲੋ ਹੈਰੋਇਨ ਬਰਾਮਦ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News