ਪੰਜਾਬ ''ਚ ਬਿਜਲੀ ਸੰਕਟ ਨੂੰ ਲੈ ਕੇ ''ਨਵਜੋਤ ਸਿੱਧੂ'' ਦਾ ਟਵੀਟ, ਪੰਜਾਬ ਸਰਕਾਰ ਨੂੰ ਦਿੱਤੀ ਸਲਾਹ

Sunday, Oct 10, 2021 - 01:26 PM (IST)

ਪੰਜਾਬ ''ਚ ਬਿਜਲੀ ਸੰਕਟ ਨੂੰ ਲੈ ਕੇ ''ਨਵਜੋਤ ਸਿੱਧੂ'' ਦਾ ਟਵੀਟ, ਪੰਜਾਬ ਸਰਕਾਰ ਨੂੰ ਦਿੱਤੀ ਸਲਾਹ

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਵੱਲੋਂ ਬਿਜਲੀ ਸੰਕਟ 'ਤੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਗਈ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਨੂੰ ਪਛਤਾਉਣ ਦੀ ਥਾਂ ਤਿਆਰੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨਿੱਜੀ ਥਰਮਲ ਪਲਾਂਟਾਂ ਨੇ ਘਰੇਲੂ ਖ਼ਪਤਕਾਰਾਂ ਨੂੰ ਪਰੇਸ਼ਾਨ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਵਿਧਾਨ ਸਭਾ ਚੋਣਾਂ ਦੌਰਾਨ 'ਬਜ਼ੁਰਗ ਵੋਟਰ' ਘਰ ਬੈਠੇ ਪਾ ਸਕਣਗੇ ਵੋਟ

PunjabKesari

ਨਵਜੋਤ ਸਿੱਧੂ ਨੇ ਕਿਹਾ ਕਿ ਨਿੱਜੀ ਥਰਮਲ ਪਲਾਂਟਾਂ ਲਈ 30 ਦਿਨਾਂ ਦਾ ਕੋਲੇ ਦਾ ਸਟਾਕ ਰੱਖਣਾ ਜ਼ਰੂਰੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਪਲਾਂਟਾਂ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਹੁਣ ਸੋਲਰ ਪਲਾਂਟਾਂ 'ਤੇ ਕੰਮ ਕਰਨ ਦਾ ਸਮਾਂ ਆ ਗਿਆ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਦੇ 'ਹਰੇ ਸਮੋਸੇ' ਦੀਆਂ ਚਾਰੇ ਪਾਸੇ ਪਈਆਂ ਧੁੰਮਾਂ, ਬਾਹਰਲੇ ਸੂਬਿਆਂ ਤੋਂ ਵੀ ਖਾਣ ਆਉਂਦੇ ਨੇ ਲੋਕ (ਤਸਵੀਰਾਂ)

ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਲੇ ਦੀ ਕਮੀ ਦੇ ਚੱਲਦਿਆਂ ਪੰਜਾਬ 'ਚ ਵੀ ਬਿਜਲੀ ਸੰਕਟ ਦਾ ਖ਼ਤਰਾ ਵੱਧ ਗਿਆ ਹੈ। ਪੰਜਾਬ 'ਚ ਥਰਮਲ ਪਲਾਂਟ ਲਈ 20 ਦਿਨ ਲਈ ਕੋਲੇ ਦਾ ਸਟਾਕ ਰਾਖਵਾਂ ਰੱਖਿਆ ਜਾਂਦਾ ਹੈ ਪਰ ਸ਼ਨੀਵਾਰ ਸ਼ਾਮ ਤੱਕ ਕਈ ਪਲਾਂਟਾਂ ਕੋਲ ਮੁਸ਼ਕਿਲ ਨਾਲ 24 ਘੰਟਿਆਂ ਦਾ ਹੀ ਕੋਲਾ ਬਚਿਆ ਸੀ।

ਇਹ ਵੀ ਪੜ੍ਹੋ : ਪੰਜਾਬ ’ਚ ਵਧਣਗੇ ਬਿਜਲੀ ਕੱਟ, ਦਿੱਲੀ ’ਚ ਬਲੈਕ ਆਊਟ ਦਾ ਖ਼ਤਰਾ

ਸਰਕਾਰੀ ਥਰਮਲ ਪਲਾਂਟ ’ਚ 4-5 ਦਿਨ ਦਾ ਸਟਾਕ ਹੀ ਬਚਿਆ ਹੈ। ਕੋਲੇ ਦੀ ਖਾਨ ਤੋਂ ਲੋਡਿੰਗ ਹੋਣ ਪਿੱਛੋਂ ਵੀ ਪੰਜਾਬ ਤੱਕ ਕੋਲਾ ਪੁੱਜਣ ’ਚ 3 ਦਿਨ ਲੱਗ ਜਾਂਦੇ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News