ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ 'ਤੇ 'ਨਵਜੋਤ ਸਿੱਧੂ' ਦਾ ਵੱਡਾ ਬਿਆਨ, 'ਇਹ ਤਾਂ ਸਿਰਫ ਪਹਿਲਾ ਕਦਮ'

Tuesday, Dec 21, 2021 - 11:47 AM (IST)

ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ 'ਤੇ 'ਨਵਜੋਤ ਸਿੱਧੂ' ਦਾ ਵੱਡਾ ਬਿਆਨ, 'ਇਹ ਤਾਂ ਸਿਰਫ ਪਹਿਲਾ ਕਦਮ'

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਡਰੱਗਜ਼ ਮਾਮਲੇ 'ਚ ਕੀਤੀ ਗਈ ਐੱਫ. ਆਈ. ਆਰ. ਬਾਰੇ ਵੱਡਾ ਬਿਆਨ ਦਿੱਤਾ ਗਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਡਰੱਗਜ਼ ਮਾਫ਼ੀਆ ਦੇ ਮੁੱਖ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਨਸਾਫ਼ ਨਹੀਂ ਮਿਲੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ

PunjabKesari

ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ ਪਹਿਲਾ ਕਦਮ ਹੈ ਅਤੇ ਜਦੋਂ ਤੱਕ ਨਸ਼ਿਆਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ, ਉਦੋਂ ਤੱਕ ਉਹ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਇਮਾਨਦਾਰ ਲੋਕਾਂ ਨੂੰ ਚੁਣਨਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਨਾਲ ਸੰਬਧਿਤ ਲੋਕਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮਜੀਠੀਆ 'ਤੇ FIR ਦਰਜ ਹੋਣ ਮਗਰੋਂ ਅਕਾਲੀ ਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਹੀਆਂ ਵੱਡੀਆਂ ਗੱਲਾਂ

PunjabKesari

ਨਵਜੋਤ ਸਿੱਧੂ ਨੇ ਕਿਹਾ ਕਿ ਫਰਵਰੀ, 2018 ਦੀ ਐੱਸ. ਟੀ. ਐੱਫ. ਦੀ ਰਿਪੋਰਟ ਦੇ ਆਧਾਰ 'ਤੇ ਪੰਜਾਬ ਪੁਲਸ ਦੀ ਕ੍ਰਾਈਮ ਬ੍ਰਾਂਚ 'ਚ ਉਕਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਿਸ ਦੀ ਮੰਗ ਉਹ ਪਿਛਲੇ ਸਾਢੇ 4 ਸਾਲਾਂ ਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਾਲਾਂ ਤੱਕ ਰਿਪੋਰਟ ਰੋਕਣ ਵਾਲਿਆਂ ਦੇ ਮੂੰਹ 'ਤੇ ਚਪੇੜ ਹੈ।

ਇਹ ਵੀ ਪੜ੍ਹੋ : ਮਜੀਠੀਆ 'ਤੇ FIR ਦਰਜ ਹੋਣ ਮਗਰੋਂ ਅਕਾਲੀ ਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਹੀਆਂ ਵੱਡੀਆਂ ਗੱਲਾਂ

PunjabKesari

ਨਵਜੋਤ ਸਿੱਧੂ ਨੇ ਕਿਹਾ ਕਿ ਇਮਾਨਦਾਰ ਅਫ਼ਸਰਾਂ ਦੇ ਹੱਥ 'ਚ ਕਮਾਨ ਦੇਣ ਤੋਂ ਬਾਅਦ ਇਹ ਨਤੀਜਾ ਸਾਹਮਣੇ ਆਇਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਮਿਲੇ ਹੋਏ ਹਨ, ਇਸ ਲਈ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News