ਨਵਜੋਤ ਸਿੱਧੂ ਵੱਲੋਂ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਨਿਖ਼ੇਧੀ, ਟਵੀਟ ਕਰਕੇ ਆਖੀ ਇਹ ਗੱਲ

Tuesday, Jan 25, 2022 - 01:02 PM (IST)

ਨਵਜੋਤ ਸਿੱਧੂ ਵੱਲੋਂ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਨਿਖ਼ੇਧੀ, ਟਵੀਟ ਕਰਕੇ ਆਖੀ ਇਹ ਗੱਲ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਦੇ ਕਾਲੀ ਮਾਤਾ ਮੰਦਿਰ 'ਚ ਬੀਤੇ ਦਿਨ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਗਈ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ 'ਚ ਡਰ, ਧਰੁਵੀਕਰਨ ਅਤੇ ਨਫ਼ਰਤ ਦੀ ਸਿਆਸਤ ਘੁਸਪੈਠ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਲੀ ਮਾਤਾ ਮੰਦਿਰ 'ਚ ਹੋਈ ਬੇਅਦਬੀ ਦੀ ਘਟਨਾ ਬੇਹੱਦ ਹੀ ਨਿੰਦਣਯੋਗ ਹੈ।

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਨਵਜੋਤ ਸਿੱਧੂ ਨੇ ਕਿਹਾ ਹੈ ਕਿ ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ। ਦੱਸਣਯੋਗ ਹੈ ਕਿ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਬੀਤੇ ਦਿਨ ਇਕ ਵਿਅਕਤੀ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਉੱਥੇ ਮੌਜੂਦ ਸੁਰੱਖਿਆ ਗਾਰਡਾਂ ਵੱਲੋਂ ਦਬੋਚ ਲਿਆ ਗਿਆ।

ਇਹ ਵੀ ਪੜ੍ਹੋ : 'ਮਜੀਠੀਆ' ਦੀ ਗ੍ਰਿਫ਼ਤਾਰੀ ਲਈ ਰਣਨੀਤੀ ਬਣਾਉਣ 'ਚ ਜੁੱਟੀ SIT, ਅਧਿਕਾਰੀਆਂ ਦੀ ਬੁਲਾਈ ਗਈ ਬੈਠਕ

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ 'ਚ ਸ਼੍ਰੀ ਕਾਲੀ ਮਾਤਾ ਦੇ ਭਗਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News