CM ਮਾਨ ਦੇ ਜਵਾਬ 'ਤੇ ਨਵਜੋਤ ਸਿੱਧੂ ਦੀ ਐਂਟਰੀ, ਬੀਬੀ ਸਿੱਧੂ ਨੇ ਵੀ ਕੀਤਾ ਟਵੀਟ

Thursday, Jun 08, 2023 - 04:10 PM (IST)

CM ਮਾਨ ਦੇ ਜਵਾਬ 'ਤੇ ਨਵਜੋਤ ਸਿੱਧੂ ਦੀ ਐਂਟਰੀ, ਬੀਬੀ ਸਿੱਧੂ ਨੇ ਵੀ ਕੀਤਾ ਟਵੀਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੀ ਪਤਨੀ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਦਿੱਤੇ ਗਏ ਜਵਾਬ ਮਗਰੋਂ ਹੁਣ ਨਵਜੋਤ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਇਧਰ-ਉਧਰ ਦੀ ਗੱਲ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ 'ਤੇ ਮੁੱਖ ਮੰਤਰੀ ਨੂੰ ਸੈਂਕੜੇ ਸਵਾਲ ਪੁੱਛੇ ਹਨ ਪਰ ਕਿਸੇ ਦਾ ਵੀ ਜਵਾਬ ਨਹੀਂ ਆਇਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਸਿਰਫ ਇਕ ਵਾਰ ਹੀ ਵਿਆਹ ਕੀਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਦਿਆਂ 'ਤੇ ਉਨ੍ਹਾਂ ਨਾਲ ਬਹਿਸ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ! ਵੱਖ-ਵੱਖ ਮੁੱਦਿਆਂ 'ਤੇ ਹੋਵੇਗੀ ਚਰਚਾ
ਨਵਜੋਤ ਕੌਰ ਨੇ ਵੀ ਕੀਤਾ ਟਵੀਟ
ਸਿੱਧੂ ਦੀ ਪਤਨੀ ਨਵਜੌਤ ਕੌਰ ਸਿੱਧੂ ਦਾ ਵੀ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ 'ਚ ਨਵਜੌਤ ਕੌਰ ਸਿੱਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਮਾਨ ਕੋਲ ਕੁੱਝ ਤੱਥ ਗਲਤ ਹਨ ਕਿਉਂਕਿ ਨਵਜੋਤ ਸਿੱਧੂ ਦੇ ਪਿਤਾ ਜੀ ਭਗਵੰਤ ਸਿੰਘ ਸਿੱਧੂ ਨੇ ਸਿਰਫ ਇਕ ਵਿਆਹ ਕੀਤਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ਨੇੜੇ ਧਮਾਕੇ ਦਾ ਪੁਲਸ ਨੇ ਦੱਸਿਆ ਸੱਚ, ਲੋਕਾਂ ਨੂੰ ਕੀਤੀ ਅਪੀਲ
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਨਵਜੋਤ ਸਿੱਧੂ ਨੇ ਮੁੱਖ ਮੰਤਰੀ 'ਤੇ ਤੰਜ ਕੱਸਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪਾਰਟੀ 'ਚ ਬਦਲਾਅ ਕਰਨ ਦੀ ਗੱਲ ਕਹੀ ਸੀ ਪਰ ਇਸ ਦੇ ਨਾਂ 'ਤੇ ਸਿਰਫ ਦੂਜਾ ਵਿਆਹ ਹੀ ਕੀਤਾ ਹੈ। ਇਸ 'ਤੇ ਬੀਤੇ ਦਿਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ ਸੀ ਕਿ ਨਵਜੋਤ ਸਿੱਧੂ ਵੀ ਆਪਣੇ ਪਿਤਾ ਦੀ ਦੂਜੀ ਪਤਨੀ ਦੇ ਹੀ ਬੇਟੇ ਹਨ ਅਤੇ ਜੇਕਰ ਉਨ੍ਹਾਂ ਦੇ ਪਿਤਾ ਇਹ ਬਦਲਾਅ ਨਾ ਕਰਦੇ ਤਾਂ ਅੱਜ ਦੁਨੀਆ 'ਚ ਨਵਜੋਤ ਸਿੱਧੂ ਦਾ ਕੋਈ ਵਜੂਦ ਨਹੀਂ ਹੋਣਾ ਸੀ।
PunjabKesari
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News