ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਪ੍ਰਧਾਨ ਬਣਨ 'ਤੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ

Sunday, Apr 10, 2022 - 12:54 AM (IST)

ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਪ੍ਰਧਾਨ ਬਣਨ 'ਤੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ

ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੀ ਨਵਾਂ ਅਹੁਦਾ ਮਿਲਣ 'ਤੇ ਵਧਾਈ ਦਿੱਤੀ ਹੈ ਅਤੇ ਹਮੇਸ਼ਾ ਵਧੀਆ ਕੰਮ ਕਰਨ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

PunjabKesari

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਬਚਾਅ ’ਚ ਆਉਣ ’ਤੇ GK ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਪ੍ਰਧਾਨ ਪ੍ਰਦੇਸ਼ ਕਾਂਗਰਸ ਕਮੇਟੀ  ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੂਰਬੀ ਤੁਰਕੀ ’ਚ ਆਇਆ ਜ਼ਬਰਦਸਤ ਭੂਚਾਲ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News