ਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ

01/16/2022 7:29:43 PM

ਚੰਡੀਗੜ੍ਹ (ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਦਾਅ ਖੇਡਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਟੇਸਲਾ ਮੋਟਰਜ਼ ਦੇ ਸੀ. ਈ. ਓ. ਤੇ ਅਮਰੀਕੀ ਉਦਯੋਗਪਤੀ ਐਲਨ ਮਸਕ ਨੂੰ ਪੰਜਾਬ ’ਚ ਆਪਣੀਆਂ ਇਲੈਕਟ੍ਰਿਕ ਕਾਰਾਂ ਦੇ ਨਿਰਮਾਣ ਲਈ ਫੈਕਟਰੀ ਬਣਾਉਣ ਲਈ ਸੱਦਾ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ : ਚੋਣਾਂ ਦੇ ਭਖ਼ਦੇ ਮਾਹੌਲ ਦੌਰਾਨ ਭਗਵੰਤ ਮਾਨ ਦਾ ਵੱਡਾ ਬਿਆਨ, CM ਚਿਹਰੇ ’ਤੇ ਫਿਰ ਆਖੀ ਇਹ ਗੱਲ (ਵੀਡੀਓ)

ਸਿੱਧੂ ਨੇ ਟਵੀਟ ਕਰਦਿਆਂ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਲੁਧਿਆਣਾ ਨੂੰ ਇਲੈਕਟ੍ਰਿਕ ਵ੍ਹੀਕਲ ਤੇ ਬੈਟਰੀ ਦੇ ਉਦਯੋਗ ਦਾ ਹੱਬ ਬਣਾਏਗਾ। ਪੰਜਾਬ ਮਾਡਲ ਨਿਵੇਸ਼ ਲਈ ਸਮਾਂਬੱਧ ਸਿੰਗਲ ਵਿੰਡੋ ਕਲੀਅਰੈਂਸ ਦੇਵੇਗਾ, ਜਿਸ ਨਾਲ ਪੰਜਾਬ ’ਚ ਨਵੀਂ ਤਕਨੀਕ, ਗ੍ਰੀਨ ਜੌਬਸ ਤੇ ਵਾਤਾਵਰਣ ਸੁਰੱਖਿਆ ਦੇ ਨਾਲ ਹੀ ਟਿਕਾਊ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਮਾਡਲ ਨੂੰ ਲੈ ਕੇ ਲਗਾਤਾਰ ਚਰਚਾ ’ਚ ਰਹਿੰਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਮਾਡਲ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਇੱਕੋ-ਇਕ ਮਾਡਲ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News