ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਦੇ ਸਿਸਟਮ ਨੂੰ ਲੈ ਕੇ ਚੁੱਕੇ ਸਵਾਲ, ਕਹੀਆਂ ਵੱਡੀਆਂ ਗੱਲਾਂ

01/13/2022 8:40:55 PM

ਚੰਡੀਗੜ੍ਹ (ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਪੰਜਾਬ ਦੇ ਸਿਸਟਮ ਨੂੰ ਲੈ ਕੇ ਵੱਡੇ ਸਵਾਲ ਚੁੱਕੇ ਹਨ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਇਹੋ ਜਿਹੇ ਸਿਸਟਮ ਨੂੰ ਢਾਅ ਲਾਉਣ ਦੀ ਲੋੜ ਹੈ, ਜਿਸ ਨੇ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦਿੱਤਾ ਤੇ ਜੋ ਨਸ਼ਿਆਂ ਦੇ ਵਪਾਰ ’ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾਵਾਂ ਨਹੀਂ ਦੇ ਸਕਿਆ। ਉਨ੍ਹਾਂ ਦਾ ਇਸ਼ਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਾ ਦੇਣ ਵੱਲ ਸੀ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਚੋਣ ਕਮਿਸ਼ਨ ਤੇ ਭਾਜਪਾ ’ਤੇ ਲਾਏ ਵੱਡੇ ਇਲਜ਼ਾਮ, ਕੀਤੇ 5 ਸਵਾਲ

ਉਨ੍ਹਾਂ ਅੱਗੇ ਕਿ ਉਹ ਕਿਸੇ ਅਹੁਦੇ ਲਈ ਚੋਣ ਨਹੀਂ ਲੜ ਰਹੇ, ਹੁਣ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ। ਸਿੱਧੂ ਨੇ ਕਿਹਾ ਕਿ ਲੜਾਈ ਇਸ ਨਿਜ਼ਾਮ ਨੂੰ ਬਦਲਣ ਦੀ ਹੈ, ਜਿਸ ਨੇ ਪੰਜਾਬ ਨੂੰ ਘੁਣ ਵਾਂਗ ਖਾ ਲਿਆ ਹੈ। ਸ਼ਰਾਰਤੀ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਮਾਫੀਆ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਸਟਮ ਬਦਲਾਅ ਤੇ ਸੁਧਾਰਾਂ ਦੀ ਦੁਹਾਈ ਦਿੰਦਾ ਹੈ ਕਿਉਂਕਿ ਪੰਜਾਬ ਦੀ ਸ਼ਾਨ ਨੂੰ ਕੁਝ ਸਿਆਸੀ ਨੇਤਾਵਾਂ ਤੇ ਮਾਫੀਆ ਦੇ ਗੱਠਜੋੜ ਨੇ ਤਬਾਹ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਹਿਲਾਂ ਵੀ ਕਈ ਵਾਰ ਪੰਜਾਬ ਦੇ ਸਿਸਟਮ ’ਤੇ ਸਵਾਲ ਚੁੱਕੇ ਹਨ ਤੇ ਆਪਣੀ ਪਾਰਟੀ ’ਤੇ ਹੀ ਨਿਸ਼ਾਨੇ ਲਾਉਣ ਤੋਂ ਗੁਰੇਜ਼ ਨਹੀਂ ਕੀਤਾ । ਉਹ ਆਪਣੇ ‘ਪੰਜਾਬ ਮਾਡਲ’ ਤਹਿਤ ਚੋਣਾਂ ਲੜਨਾ ਚਾਹੁੰਦੇ ਹਨ, ਜਿਸ ਨਾਲ ਉਹ ਪੰਜਾਬ ਵਾਸੀਆਂ ਨੂੰ ਖੁਸ਼ਹਾਲ ਬਣਾਉਣਾ ਚਾਹੁੰਦੇ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
 


Manoj

Content Editor

Related News