ਨਵਜੋਤ ਸਿੱਧੂ ਦਾ ਵਿਧਾਇਕ ਇੰਦਰਵੀਰ ਬੁਲਾਰੀਆ ਨੇ ਕੀਤਾ ਸਵਾਗਤ, ਪ੍ਰਧਾਨ ਬਣਨ ’ਤੇ ਦਿੱਤੀਆਂ ਵਧਾਈਆਂ

Monday, Jul 19, 2021 - 11:01 PM (IST)

ਨਵਜੋਤ ਸਿੱਧੂ ਦਾ ਵਿਧਾਇਕ ਇੰਦਰਵੀਰ ਬੁਲਾਰੀਆ ਨੇ ਕੀਤਾ ਸਵਾਗਤ, ਪ੍ਰਧਾਨ ਬਣਨ ’ਤੇ ਦਿੱਤੀਆਂ ਵਧਾਈਆਂ

ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਵੀਰ ਸਿੰਘ ਬੁਲਾਰੀਆ ਦੇ ਘਰ ਪੁੱਜੇ। ਇਸ ਦੌਰਾਨ ਵਿਧਾਇਕ ਬੁਲਾਰੀਆ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਦੀਆਂ ਵਧਾਈਆਂ ਦਿੱਤੀਆਂ ਗਈਆਂ।

PunjabKesari

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਪੜਾਵਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ।

PunjabKesari

ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।


author

Manoj

Content Editor

Related News