ਨਵਜੋਤ ਸਿੱਧੂ ਦੇ ਅੱਜ ਜੇਲ੍ਹ 'ਚੋਂ ਰਿਹਾਅ ਹੋਣ ਨੂੰ ਲੈ ਕੇ ਆ ਗਈ ਇਹ ਖ਼ਬਰ, ਪਤਨੀ ਨੇ ਕੀਤਾ ਟਵੀਟ

Thursday, Jan 26, 2023 - 09:18 AM (IST)

ਨਵਜੋਤ ਸਿੱਧੂ ਦੇ ਅੱਜ ਜੇਲ੍ਹ 'ਚੋਂ ਰਿਹਾਅ ਹੋਣ ਨੂੰ ਲੈ ਕੇ ਆ ਗਈ ਇਹ ਖ਼ਬਰ, ਪਤਨੀ ਨੇ ਕੀਤਾ ਟਵੀਟ

ਪਟਿਆਲਾ (ਪਰਮੀਤ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ 26 ਜਨਵਰੀ ਨੂੰ ਜੇਲ੍ਹ ਵਿਚੋਂ ਰਿਹਾਅ ਨਹੀਂ ਹੋਣਗੇ। ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਦ ਇਕ ਟਵੀਟ ਕਰ ਕੇ ਸਰਕਾਰ ’ਤੇ ਹਮਲਾ ਬੋਲਿਆ ਹੈ। 

ਇਹ ਵੀ ਪੜ੍ਹੋ : ਖੰਨਾ 'ਚ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਸਕੱਤਰ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ, ਜਾਣੋ ਪੂਰਾ ਮਾਮਲਾ

ਉਨ੍ਹਾਂ ਲਿਖਿਆ ਹੈ ਕਿ ਨਵਜੋਤ ਸਿੱਧੂ ਖੁੰਖਾਰ ਜਾਨਵਰ ਦੀ ਕੈਟਾਗਿਰੀ 'ਚ ਆਉਂਦੇ ਹਨ। ਇਸ ਲਈ ਸਰਕਾਰ ਉਨ੍ਹਾਂ ਨੂੰ ਗਣਤੰਤਰ ਦਿਹਾੜੇ ਦੀ ਰਾਹਤ ਨਹੀਂ ਦੇਣਾ ਚਾਹੁੰਦੀ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਉਨ੍ਹਾਂ ਤੋਂ ਦੂਰ ਰਹੋ।

ਇਹ ਵੀ ਪੜ੍ਹੋ : ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ

ਦੱਸਣਯੋਗ ਹੈ ਕਿ ਪਹਿਲਾਂ ਇਸ ਗੱਲ ਦੀ ਚਰਚਾ ਜ਼ੋਰਾਂ 'ਤੇ ਸੀ ਕਿ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ 'ਚੋਂ ਬਾਹਰ ਆ ਜਾਣਗੇ ਅਤੇ ਇਸ ਦੇ ਲਈ ਕਾਂਗਰਸੀ ਵਰਕਰਾਂ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ। ਇੱਥੋਂ ਤੱਕ ਕਿ ਉਨ੍ਹਾਂ ਦੇ ਸੁਆਗਤ ਲਈ ਹੋਰਡਿੰਗ ਤੱਕ ਵੀ ਲਗਵਾ ਦਿੱਤੇ ਗਏ ਸਨ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News