ਥੋੜ੍ਹੀ ਦੇਰ ’ਚ ਜੇਲ੍ਹ ’ਚੋਂ ਰਿਹਾਅ ਹੋਣਗੇ ਨਵਜੋਤ ਸਿੱਧੂ, ਜੇਲ੍ਹ ਦੇ ਬਾਹਰ ਇਕੱਠੇ ਹੋਏ ਸਮਰਥਕ

04/01/2023 11:53:08 AM

ਪਟਿਆਲਾ (ਬਲਜਿੰਦਰ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਥੋੜੀ ਦੇਰ ’ਚ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਵਾਲੇ ਹਨ। ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਪਹੁੰਚੇ ਹੋਏ ਹਨ, ਜਿਨ੍ਹਾਂ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ’ਚ ਥਾਂ-ਥਾਂ ’ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ ’ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਕਾਂਗਰਸ ’ਚ ਵੱਡੀ ਹਲਚਲ, ਵੜਿੰਗ ਨੇ ਸਿੱਧੂ ਦੇ ਕਰੀਬੀ ਨੂੰ ਅਹੁਦੇ ਤੋਂ ਹਟਾਇਆ

ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ ਅਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh