ਡਾ. ਧਰਮਵੀਰ ਗਾਂਧੀ ਵੱਲੋਂ ''ਨਵਜੋਤ ਸਿੱਧੂ'' ਨੂੰ ਹਮਾਇਤ ਦੇਣ ਦਾ ਐਲਾਨ

Saturday, Feb 05, 2022 - 01:01 PM (IST)

ਡਾ. ਧਰਮਵੀਰ ਗਾਂਧੀ ਵੱਲੋਂ ''ਨਵਜੋਤ ਸਿੱਧੂ'' ਨੂੰ ਹਮਾਇਤ ਦੇਣ ਦਾ ਐਲਾਨ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਕਾਂਗਰਸ ਨੂੰ ਨਹੀਂ, ਸਿਰਫ ਨਵਜੋਤ ਸਿੱਧੂ ਨੂੰ ਆਪਣਾ ਸਮਰਥਨ ਦੇ ਰਹੇ ਹਨ। ਡਾ. ਧਰਮਵੀਰ ਗਾਂਧੀ ਨੇ ਕਿਹਾ ਨਵਜੋਤ ਸਿੱਧੂ ਪੰਜਾਬ ਨੂੰ ਅੱਗੇ ਲੈ ਕੇ ਆਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਸਮੇਤ ਪੰਜਾਬ 'ਚ 'ਭੂਚਾਲ' ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ

ਉਨ੍ਹਾਂ ਕਿਹਾ ਕਿ ਕੁੱਝ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਗਲਤ ਇਸਤੇਮਾਲ ਕੀਤਾ ਹੈ। ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਨੂੰ ਪਿੱਛੇ ਲਿਆਉਣ ਦਾ ਸਭ ਤੋਂ ਵੱਡਾ ਕਾਰਨ ਮਾਫ਼ੀਆ ਰਾਜ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਜੋ ਪੰਜਾਬ ਦਾ ਏਜੰਡਾ ਲੈ ਕੇ ਆਏ ਹਨ, ਉਹ ਉਨ੍ਹਾਂ ਦਾ ਸਾਥ ਦੇਣਗੇ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ CM ਚਿਹਰਾ ਚਰਨਜੀਤ ਚੰਨੀ ਜਾਂ ਨਵਜੋਤ ਸਿੱਧੂ? ਐਤਵਾਰ ਦੁਪਹਿਰ ਨੂੰ ਮਿਲੇਗਾ ਜਵਾਬ

ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਦਾ ਪਤਨ ਹੋਇਆਂ ਹੈ, ਉਸ ਦਾ ਉਹ ਖ਼ੁਦ ਗਵਾਹ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ 'ਚ ਉਹ ਤਾਕਤ ਹੈ ਕਿ ਉਹ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ 'ਤੇ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ ਅਤੇ ਇਸ ਦਾ ਵਿਕਾਸ ਨਹੀਂ ਹੋਣ ਦਿੱਤਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News