ਨਵਜੋਤ ਸਿੱਧੂ ਵੱਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਘਟਨਾਵਾਂ ਦੇ ਪੀੜਤਾਂ ਲਈ ਰੁਜ਼ਗਾਰ ਦੀ ਮੰਗ, CM ਚੰਨੀ ਨੂੰ ਲਿਖੀ ਚਿੱਠੀ

12/21/2021 4:27:44 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਫਾਇਰਿੰਗ ਦੀਆਂ ਘਟਨਾਵਾਂ ਦੇ ਪੀੜਤਾਂ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਚਿੱਠੀ ਲਿਖੀ ਗਈ ਹੈ। ਉਨ੍ਹਾਂ ਨੇ ਇਸ ਚਿੱਠੀ 'ਚ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਪੀੜਤਾ ਲਈ ਰੁਜ਼ਗਾਰ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ

ਉਨ੍ਹਾਂ ਚਿੱਠੀ 'ਚ ਲਿਖਿਆ ਕਿ ਇਨ੍ਹਾਂ ਘਟਨਾਵਾਂ ਨੂੰ 6 ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਸਾਡੀ ਸਰਕਾਰ ਇਨ੍ਹਾਂ ਘਟਨਾਵਾਂ 'ਚ ਜ਼ਖਮੀ ਹੋਏ ਪੀੜਤਾਂ ਨੂੰ ਨੌਕਰੀਆਂ ਦੇਣ 'ਚ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ 2 ਲੋਕਾਂ ਦੀ ਮੌਤ ਵੀ ਹੋਈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਸਰਕਾਰ ਦਾ ਫਰਜ਼ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 23 ਤਾਰੀਖ਼ ਤੋਂ ਬਾਅਦ ਕਦੇ ਵੀ ਹੋ ਸਕਦੈ 'ਬਲੈਕ ਆਊਟ', ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਸਰਕਾਰ ਨੂੰ ਇਨ੍ਹਾਂ ਪੀੜਤ ਪਰਿਵਾਰਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਘਟਨਾਵਾਂ ਦੇ ਪੀੜਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਨੌਕਰੀਆਂ ਦਿੱਤੀਆਂ ਜਾਣ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News