ਨਵਜੋਤ ਸਿੱਧੂ ਦੇ ਦੋਸ਼ਾਂ ’ਤੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

Friday, May 21, 2021 - 06:37 PM (IST)

ਨਵਜੋਤ ਸਿੱਧੂ ਦੇ ਦੋਸ਼ਾਂ ’ਤੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ (ਛੀਨਾ) : ਲੋਕਾਂ ਦੀਆ ਵੋਟਾਂ ਬਟੋਰ ਕੇ ਜ਼ਿਆਦਾ ਸਮਾਂ ਇਕਾਂਤਵਾਸ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਹੁਣ ਚੋਣਾਂ ਨੇੜੇ ਆਉਣ ’ਤੇ ਹੀ ਦੂਸ਼ਣਬਾਜ਼ੀ ਕਰਨ ਦੀ ਸਪੀਡ ਫੜੀ ਹੈ ਜਿਸ ਬਾਰੇ ਪੰਜਾਬ ਦੇ ਸੂਝਵਾਨ ਲੋਕ ਸਭ ਜਾਣਦੇ ਹਨ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਦੇ ਕੋਮੀ ਸੀਨੀਅਰ ਮੀਤ ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਨਿੱਬਰਵਿੰਡ ਨੂੰ ਸਨਮਾਨਤ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਿੱਧੂ ਮੌਕਾਪ੍ਰਸਤ ਸਿਆਸਤਦਾਨ ਹੈ ਜਿਸ ਨੂੰ ਬੇਅਦਬੀ ਦੀ ਕੋਈ ਚਿੰਤਾ ਨਹੀਂ ਸਗੋਂ ਕੁਰਸੀ ਦਾ ਲਾਲਚ ਟਿੱਕਣ ਨਹੀਂ ਦੇ ਰਿਹਾ ਹੈ ਕਿਉਂਕਿ ਉਸ ਨੇ ਹੁਣ ਮੁੱਖ ਮੰਤਰੀ ਬਣਨ ਦੇ ਸੁਫ਼ੇਨੇ ਲੈਣੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਕਾਂਗਰਸ ’ਚ ਚੱਲ ਰਹੀ ਖਾਨਾਜੰਗੀ ਦੌਰਾਨ ਵੱਡੀ ਖ਼ਬਰ, ਵਿਧਾਇਕਾਂ ਨਾਲ ਜਲਦ ਮੁਲਾਕਾਤ ਕਰ ਸਕਦੇ ਨੇ ਰਾਹੁਲ ਗਾਂਧੀ

ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਕੋਰੋਨਾ ਮਹਾਮਾਰੀ ਦੀ ਆਫ਼ਤ ਕਾਰਨ ਲੋਕ ਵੱਡੀ ਮੁਸੀਬਤ ’ਚ ਘਿਰੇ ਹੋਏ ਹਨ ਜਿੰਨਾਂ ਨੂੰ ਇਲਾਜ ਲਈ ਵੈਕਸੀਨ, ਦਵਾਈਆਂ ਤੇ ਆਕਸੀਜਨ ਦੀ ਭਾਰੀ ਕਮੀ ਨਾਲ ਜੂਝਣਾ ਪੈ ਰਿਹਾ ਹੈ ਅਜਿਹੇ ਨਾਜ਼ੁਕ ਹਾਲਾਤ ’ਚ ਲੋਕਾਂ ਦੀ ਮਦਦ ਕਰਨ ਲਈ ਕਾਂਗਰਸ ਸਰਕਾਰ ’ਤੇ ਦਬਾਅ ਬਨਾਉਣ ਦੀ ਬਜਾਏ ਉਹ ਆਪਣੀ  ਸਿਆਸਤ ਚਮਕਾਉਣ ’ਚ ਲੱਗਾ ਹੋਇਆ ਹੈ। ਇਸ ਮੌਕੇ ’ਤੇ ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗਾਂਧੀ ਨਿੱਬਰਵਿੰਡ ਨੂੰ ਥਾਪੜਾ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਬਾਕੀ ਨੌਜਵਾਨਾ ਨੂੰ ਵੱਧ ਚੜ੍ਹ ਕੇ ਕੰਮ ਕਰਨ ਲਈ ਪ੍ਰੇਰਿਆ।

ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ’ਚ ਕੈਪਟਨ ਅਮਰਿੰਦਰ ਸਿੰਘ ਦਾ ਇਕ ਹੋਰ ਐਲਾਨ, ਚੁੱਕਿਆ ਇਹ ਵੱਡਾ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News