ਪੰਜਾਬ ਵਾਸੀਆਂ ਲਈ ਅਹਿਮ ਖਬਰ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ ਵੱਡਾ ਐਲਾਨ

Friday, Sep 08, 2017 - 11:36 PM (IST)

ਪੰਜਾਬ ਵਾਸੀਆਂ ਲਈ ਅਹਿਮ ਖਬਰ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ ਵੱਡਾ ਐਲਾਨ

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ 'ਚ ਇਮਾਰਤਾਂ ਸੰਬੰਧੀ ਕਾਨੂੰਨ ਨੂੰ ਪ੍ਰਭਾਵਸ਼ਾਲੀ ਬਣਾਉਣ, ਭ੍ਰਿਸ਼ਟਾਚਾਰ ਨੂੰ ਦੂਰ ਕਰਨ ਅਤੇ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵਾਂ ਐਲਾਨ ਕੀਤਾ ਹੈ। ਇਸ ਐਲਾਨ ਮੁਤਾਬਕ ਇਮਾਰਤਾਂ ਦੇ ਨਕਸ਼ੇ ਨੂੰ ਪਾਸ ਕਰਵਾਉਣ ਦੀ ਜ਼ਿੰਮੇਵਾਰੀ ਆਰਕੀਟੈਕਟਾਂ ਦੀ ਹੋਵੇਗੀ। ਆਰਕੀਟੈਕਟ ਇਮਾਰਤਾਂ ਦੇ ਨਕਸ਼ੇ ਨੂੰ ਪਾਸ ਕਰਵਾਉਣ ਲਈ 'ਕਪਤਾਨ ਈ-ਸੇਵਾ' ਦੇ ਤਹਿਤ ਆਨਲਾਈਨ ਅਪਲਾਈ ਕਰ ਸਕਣਗੇ ਅਤੇ ਜੇਕਰ 30 ਦਿਨਾਂ 'ਚ ਨਕਸ਼ੇ ਦੀ ਆਨਲਾਈਨ ਅਰਜ਼ੀ 'ਤੇ ਵਿਭਾਗ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਉਂਦੀ ਤਾਂ ਇਸ ਨੂੰ ਪਾਸ ਸਮਝਿਆ ਜਾਵੇਗਾ।
ਸਿੱਧੂ ਨੇ ਕਿਹਾ ਕਿ ਇਸ ਯੋਜਨਾ ਨੂੰ 15 ਸਤੰਬਰ ਤੋਂ ਲਾਗੂ ਕਰ ਦਿੱਤਾ ਜਾਵੇਗਾ ਅਤੇ ਨਕਸ਼ਾ ਪਾਸ ਕਰਵਾਉਣ ਦੇ ਨਾਂ 'ਤੇ ਹੋਣ ਵਾਲਾ ਭ੍ਰਿਸ਼ਟਾਚਾਰ ਵੀ ਇਸ ਨਾਲ ਖਤਮ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰਜ਼ 'ਤੇ ਜਨਮ-ਮੌਤ ਸੰਬੰਧੀ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਨੂੰ ਵੀ ਆਨਲਾਈਨ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਭ੍ਰਿਸ਼ਟਾਚਾਰ ਤੇ ਇੰਸੈਪਕਟਰੀ ਰਾਜ ਅਤੇ ਖੱਜਲ-ਖੁਆਰੀ ਤੋਂ ਛੁਟਕਾਰਾ ਮਿਲ ਸਕੇ।


Related News