ਮੁੜ ਮੰਤਰੀ ਬਣ ਕੇ ਵਾਪਸੀ ਕਰ ਸਕਦੇ ਹਨ ਨਵਜੋਤ ਸਿੱਧੂ!
Saturday, Jun 27, 2020 - 06:37 PM (IST)
ਚੰਡੀਗੜ੍ਹ : ਪਿਛਲੇ ਲੰਮੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਦੀ ਹੁਣ ਮੁੜ ਵਾਪਸੀ ਹੋ ਸਕਦੀ ਹੈ। ਇਕ ਪਾਸੇ ਜਿੱਥੇ 28 ਜੂਨ ਨੂੰ ਇੰਡੀਅਨ ਓਵਰਸੀਜ਼ ਵਲੋਂ ਰੱਖੇ ਗਏ ਪ੍ਰੋਗਰਾਮ 'ਸਪੀਕਅੱਪ ਇੰਡੀਆ' 'ਚ ਨਵਜੋਤ ਸਿੱਧੂ ਦੇ ਆਉਣ ਦੀ ਅਤੇ ਬੋਲਣ ਦੀ ਖ਼ਬਰ ਮਿਲ ਰਹੀ ਹੈ, ਉਥੇ ਹੀ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਹੁਣ ਮੁੜ ਮੁੱਖ ਧਾਰਾ ਦੀ ਸਿਆਸਤ ਵਿਚ ਵਾਪਸੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਖ਼ਬਰਾਂ ਇਹ ਵੀ ਆਈਆਂ ਸਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਾ ਕੇ ਜਾਂ ਕਾਂਗਰਸ ਦਾ ਸੂਬਾ ਪ੍ਰਧਾਨ ਬਣਾ ਕੇ ਵਾਪਸੀ ਕਰਵਾਈ ਜਾ ਸਕਦੀ ਹੈ ਪਰ ਫਿਰ ਪਾਰਟੀ ਵਲੋਂ ਇਹ ਵਿਚਾਰ ਕੀਤਾ ਗਿਆ ਕਿ ਦੋਵੇਂ ਵੱਡੇ ਅਹੁਦਿਆਂ 'ਤੇ ਜੱਟ ਸਿੱਖ ਚਿਹਰੇ ਨਹੀਂ ਲਗਾਏ ਜਾ ਸਕਦੇ। ਇਸ ਕਰਕੇ ਹੁਣ ਚਰਚਾ ਇਹ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਮੁੜ ਤੋਂ ਸਥਾਨਕ ਸਰਕਾਰਾਂ ਵਿਭਾਗ ਦੇ ਕੇ ਪੰਜਾਬ ਵਜ਼ਾਰਤ ਵਿਚ ਵਾਪਸ ਲਿਆਂਦਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਮੰਤਰੀਆਂ ਨਾਲ ਖਹਿਬੜਨ ਵਾਲੇ ਕਰਨ ਅਵਤਾਰ ਸਿੰਘ ਦੀ ਮੁੱਖ ਸਕੱਤਰ ਦੇ ਅਹੁਦੇ ਤੋਂ ਛੁੱਟੀ
ਖ਼ਬਰਾਂ ਇਹ ਵੀ ਮਿਲ ਰਹੀਆਂ ਹਨ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਦੇ ਉਸੇ ਅਹੁਦੇ 'ਤੇ ਵਾਪਸ ਨਹੀਂ ਲਿਆਉਣਾ ਚਾਹੁੰਦੇ ਸਨ ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੀ ਹੁਣ ਇਸ ਸ਼ਰਤ 'ਤੇ ਸਹਿਮਤੀ ਬਣ ਸਕਦੀ ਹੈ।
ਇਹ ਵੀ ਪੜ੍ਹੋ : ਪੁਲਸ ਨੇ ਪਤਨੀਆਂ ਸਣੇ ਗ੍ਰਿਫ਼ਤਾਰ ਕੀਤੇ ਸਕੇ ਭਰਾ, ਕਰਤੂਤ ਸੁਣ ਹੋਵੋਗੇ ਹੈਰਾਨ