ਨਵਜੋਤ ਸਿੱਧੂ ਤੋਂ ਸੁਣੋ ਪੰਜਾਬ ਦਾ ਵਿਕਾਸ ਪਲਾਨ (ਵੀਡੀਓ)

Saturday, Jul 22, 2017 - 12:33 PM (IST)

ਅੰਮ੍ਰਿਤਸਰ (ਸੁਮਿਤ) : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਵੇਰਕਾ ਪੁਲ ਦਾ ਉਦਘਾਟਨ ਕਰਨ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਬਣਾਏ ਗਏ ਮਾਸਟਰ ਪਲਾਨ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਗਿਆ ਇਕ-ਇਕ ਵਾਅਦਾ ਸਰਕਾਰ ਪੂਰਾ ਕਰੇਗੀ।
ਸਿੱਧੂ ਦਾ ਕਹਿਣਾ ਹੈ ਕਿ ਭਲਕੇ ਪੰਜਾਬ ਵਿਚ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਕਾਂਗਰਸ ਵਿਕਾਸ ਦੇ ਮੁੱਦੇ 'ਤੇ ਲੜੇਗੀ ਅਤੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਦੀ ਮੁੜ ਜਿੱਤ ਹੋਵੇਗੀ।


Related News