ਮੋਹਾਲੀ ਮੇਅਰ ਵਿਵਾਦ ''ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ

01/10/2018 7:38:24 PM

ਮੋਹਾਲੀ : ਮੋਹਾਲੀ ਮੇਅਰ ਵਿਵਾਦ 'ਤੇ ਬੋਲਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਨਵਜੋਤ ਸਿੱਧੂ ਨੇ ਮੋਹਾਲੀ ਦੇ ਮੇਅਰ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮਾਂ ਤੋਂ ਸਾਫ ਇਨਕਾਰ ਕੀਤਾ ਹੈ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰਨ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰੈਸ ਨੋਟ ਮੇਰੇ ਨਾਮ ਤੋਂ ਕੋਈ ਵੀ ਜਾਰੀ ਕਰ ਸਕਦਾ ਹੈ ਜਦਕਿ ਮੇਰੇ ਉਸ ਪ੍ਰੈੱਸ ਨੋਟ 'ਤੇ ਦਸਤਖਤ ਹੀ ਨਹੀਂ ਸਨ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮੇਅਰ ਦੇ ਅਹੁਦੇ ਦੀ ਦੁਰਵਰਤੋਂ ਅਤੇ ਨਿਯਮਾਂ ਦੀ ਉਲੰਘਣਾਂ ਕਰਨ ਦੇ ਦੋਸ਼ਾਂ ਹੇਠ ਅਹੁਦੇ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਕੁਝ ਹੀ ਦੇਰ ਬਾਅਦ ਮੁਅੱਤਲੀ ਦੇ ਹੁਕਮ ਵਾਪਸ ਲੈਂਦੇ ਹੋਏ ਕਾਰਨ ਦੱਸੋ ਨੋਟਿਸ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੋਹਾਲੀ ਦੇ ਕੌਂਸਲਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ।