ਨਵਜੋਤ ਸਿੰਘ ਸਿੱਧੂ ਜਾਣਗੇ ਪਾਕਿਸਤਾਨ, ਮਿਲੀ ਮਨਜ਼ੂਰੀ : ਸੂਤਰ

11/07/2019 7:43:13 PM

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਵਿਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਜਾਣ ਦਾ ਰਸਤਾ ਸਾਫ ਹੋ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਿਚ ਜਾਣ ਦੀ ਮਨਜ਼ੂਰੀ ਮਿਲ ਗਈ ਹੈ।

PunjabKesari
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਆਗਿਆ ਲਈ 2 ਵਾਰ ਪੱਤਰ ਲਿਖਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਜਿਸ ਉਪਰੰਤ ਵੀਰਵਾਰ ਨੂੰ ਸਿੱਧੂ ਨੇ ਫਿਰ ਤੀਜੀ ਵਾਰ ਪੱਤਰ ਲਿਖ ਕੇ ਭਾਰਤ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ।


Related News