ਸਿੱਧੂ ਦੇ ਅਸਤੀਫ਼ੇ ’ਤੇ ਸਸਪੈਂਸ ਬਰਕਰਾਰ, ਹਰੀਸ਼ ਚੌਧਰੀ ਬੋਲੇ-ਹਾਈਕਮਾਨ ਲਵੇਗਾ ਫ਼ੈਸਲਾ

Sunday, Oct 03, 2021 - 11:33 AM (IST)

ਸਿੱਧੂ ਦੇ ਅਸਤੀਫ਼ੇ ’ਤੇ ਸਸਪੈਂਸ ਬਰਕਰਾਰ, ਹਰੀਸ਼ ਚੌਧਰੀ ਬੋਲੇ-ਹਾਈਕਮਾਨ ਲਵੇਗਾ ਫ਼ੈਸਲਾ

ਚੰਡੀਗੜ੍ਹ (ਅਸ਼ਵਨੀ)-ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ’ਤੇ ਸਸਪੈਂਸ ਬਰਕਰਾਰ ਹੈ। ਬੇਸ਼ੱਕ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਦਾ ਅਸਤੀਫ਼ਾ ਠੁਕਰਾਉਣ ਦੀ ਗੱਲ ਕਹੀ ਜਾ ਰਹੀ ਹੋਵੇ ਪਰ ਸਿੱਧੂ ਦਾ ਅਸਤੀਫ਼ਾ ਅਜੇ ਵੀ ਕਾਂਗਰਸ ਹਾਈਕਮਾਨ ਕੋਲ ਵਿਚਾਰ ਅਧੀਨ ਹੈ। ਪੰਜਾਬ ਕਾਂਗਰਸ ਦੇ ਆਬਜ਼ਰਵਰ ਹਰੀਸ਼ ਚੌਧਰੀ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ’ਤੇ ਅੰਤਿਮ ਫ਼ੈਸਲਾ ਹਾਈਕਮਾਨ ਨੂੰ ਕਰਨਾ ਹੈ।

ਇਹ ਵੀ ਪੜ੍ਹੋ : ਬਲਾਚੌਰ ਵਿਖੇ ਕਾਰ ਤੇ ਕੰਬਾਇਨ ਦੀ ਹੋਈ ਭਿਆਨਕ ਟੱਕਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮੌਤ

ਇਕ ਗੱਲਬਾਤ ਦੌਰਾਨ ਹਰੀਸ਼ ਰਾਵਤ ਨੇ ਚੰਨੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਚੰਗਾ ਕੰਮ ਕਰ ਰਹੀ ਹੈ। ਇਕ ਆਮ ਪਿਛੋਕੜ ਦੇ ਵਿਅਕਤੀ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਲਗਾਇਆ ਗਿਆ ਹੈ, ਇਸ ਲਈ 2022 ਦੀਆਂ ਚੋਣਾਂ ਵਿਚ ਕਾਂਗਰਸ ਬਿਹਤਰੀਨ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਪੰਜਾਬ ਦੇ ਵਿਧਾਇਕਾਂ ਦੀ ਮੰਗ ’ਤੇ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਜੇਕਰ ਕੁਝ ਚੰਗਾ ਕਰ ਰਹੇ ਹੁੰਦੇ ਤਾਂ ਸ਼ਾਇਦ ਵਿਧਾਇਕ ਉਨ੍ਹਾਂ ਨੂੰ ਹਟਾਉਣ ਦੀ ਮੰਗ ਨਾ ਕਰਦੇ। ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਜਨਤਾ ਅਤੇ ਵਿਧਾਇਕਾਂ ਦੀਆਂ ਭਾਵਨਾਵਾਂ ਦੇ ਆਧਾਰ ’ਤੇ ਹੀ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ : ਪਰਗਟ ਸਿੰਘ ਦੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਕਹਿਣ 'ਤੇ ਕੇਂਦਰ ਨੇ ਲਾਈ ਝੋਨੇ ਦੀ ਖ਼ਰੀਦ 'ਤੇ ਰੋਕ (ਵੀਡੀਓ)

ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ’ਤੇ ਟਿੱਪਣੀ ਕਰਦਿਆਂ ਚੌਧਰੀ ਨੇ ਕਿਹਾ ਕਿ ਪੰਜਾਬ ਆਰ. ਐੱਸ. ਐੱਸ. ਦੇ ਏਜੰਡੇ ਨੂੰ ਕਦੇ ਸਵੀਕਾਰ ਨਹੀਂ ਕਰੇਗਾ। ਸਿੱਧੂ ਦੀਆਂ ਪੰਜਾਬ ਸਰਕਾਰ ਵਿਰੋਧੀ ਟਿੱਪਣੀਆਂ ’ਤੇ ਚੌਧਰੀ ਨੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਲੋਕਤੰਤਰ ਸਾਰਿਆਂ ਨੂੰ ਬੋਲਣ ਦਾ ਅਧਿਕਾਰ ਦਿੰਦਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News