ਮਿਲੀਭੁਗਤ ਨਾਲ ਚੱਲਣ ਵਾਲਿਆਂ ਨੂੰ ਠੋਕ ਦਿਓ: ਸਿੱਧੂ

Monday, May 20, 2019 - 06:55 PM (IST)

ਮਿਲੀਭੁਗਤ ਨਾਲ ਚੱਲਣ ਵਾਲਿਆਂ ਨੂੰ ਠੋਕ ਦਿਓ: ਸਿੱਧੂ

ਅੰਮ੍ਰਿਤਸਰ— ਕਾਂਗਰਸ ਵਿਚ ਚੱਲ ਰਹੇ ਘਰੇਲੂ ਜੰਗ ਦਰਮਿਆਨ ਨਵਜੋਤ ਸਿੰਘ ਸਿੱਧੂ ਵਲੋਂ ਜਵਾਬੀ ਹਮਲਾ ਕੀਤਾ ਗਿਆ ਹੈ। ਸਿੱਧੂ ਨੇ ਕਿਹਾ ਹੈ ਕਿ ਜਿਹੜੀ ਮਿਲੀਭੁਗਤ ਦੇ ਨਾਲ ਕਾਂਗਰਸ ਨੂੰ ਢਾਹ ਲਗਾ ਰਹੇ ਹਨ ਉਨ੍ਹਾਂ ਨੂੰ ਇਨ੍ਹਾਂ ਚੋਣਾਂ ਵਿਚ ਠੋਕ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ 'ਚ ਅਹਿਮ ਭੂਮਿਕਾ ਨਿਭਾਈ, ਉਨ੍ਹਾਂ ਵਿਰੁੱਧ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨਾਲ ਹਰ ਇਕ ਇਨਸਾਨ ਦਾ ਹਿਰਦਾ ਵਲੂੰਧਰਿਆ ਗਿਆ ਸੀ। ਉਨ੍ਹਾਂ ਲੋਕਾਂ ਕੋਲ ਸਭ ਤੋਂ ਵੱਡੀ ਤਾਕਤ ਹੈ ਵੋਟ ਦੀ, ਜਿਸ ਨਾਲ ਉਹ ਲੀਡਰਾਂ ਨੂੰ ਸਬਕ ਸਿਖਾ ਸਕਦੇ ਹਨ ਜਿਨ੍ਹਾਂ ਨੇ ਬੇਅਦਬੀ ਕਰਵਾਈ। ਉਨ੍ਹਾਂ ਕਿਹਾ ਕਿ ਇਸ ਵੋਟ ਨੂੰ ਛੋਟਾ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜੋ ਮਿਲੀਭਉਗਤ ਦੇ ਨਾਲ ਚੱਲ ਰਹੇ ਹਨ, ਉਨ੍ਹਾਂ ਨੂੰ ਠੋਕ ਦਿੱਤਾ ਜਾਵੇ। 
ਦੱਸ ਦੇਈਏ ਕਿ 17 ਮਈ ਨੂੰ ਬਠਿੰਡਾ 'ਚ ਰਾਜਾ ਵੜਿੰਗ ਦੇ ਹੱਕ 'ਚ ਕੀਤੀ ਗਈ ਰੈਲੀ 'ਚ ਸਿੱਧੂ ਨੇ ਬਿਨਾਂ ਨਾਂ ਲਏ ਕੈਪਟਨ ਵੱਲ ਇਸ਼ਾਰਾ ਕਰਦੇ ਹੋਏ ਬਾਦਲ ਪਰਿਵਾਰ ਨਾਲ ਫਰੈਂਡਲੀ ਮੈਚ ਖੇਡਣ ਦਾ ਇਲਜ਼ਾਮ ਲਗਾਇਆ ਸੀ। ਬਿਨਾਂ ਨਾਂ ਲਏ ਬੇਅਦਬੀ ਅਤੇ ਚੋਣਾਂ ਮਿਲ ਕੇ 75-25 ਦਾ ਮੈਚ ਖੇਡਣ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੀ ਇਸ ਵਾਰ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਠੋਕ ਦਿਓ। 
ਉਥੇ ਹੀ ਦੂਜੇ ਪਾਸੇ ਸਿੱਧੂ ਵੱਲੋਂ ਦਿੱਤੇ ਗਏ 'ਫਰੈਂਡਲੀ ਮੈਚ' ਦੇ ਬਿਆਨ 'ਤੇ ਕੈਪਟਨ ਨੇ ਆਲੋਚਨਾ ਕਰਦੇ ਕਿਹਾ ਹੈ ਕਿ ਸਿੱਧੂ ਨੇ ਗਲਤ ਟਿੱਪਣੀਆਂ ਕਰਕੇ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਜੇ ਸਿੱਧੂ ਖੁਦ ਨੂੰ ਅਸਲ ਕਾਂਗਰਸੀ ਸਮਝਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਗਿਲੇ ਸ਼ਿੱਕਵੇ ਦੱਸਣ ਲਈ ਢੁੱਕਵੇਂ ਸਮੇਂ ਦੀ ਚੋਣ ਕਰਨੀ ਚਾਹੀਦੀ ਸੀ। ਕੈਪਟਨ ਨੇ ਕਿਹਾ ਕਿ ਸਿੱਧੂ ਦੀ ਅੱਖ ਸੀ. ਐੱਮ. ਦੀ ਕੁਰਸੀ 'ਤੇ ਹੈ, ਇਸ ਲਈ ਉਹ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਸਿੱਧੂ ਦੇ ਬਿਆਨ ਨਾਲ ਪਾਰਟੀ ਦੇ ਪ੍ਰਦਰਸ਼ਨ 'ਤੇ ਅਸਰ ਪੈ ਸਕਦਾ ਹੈ। 


author

shivani attri

Content Editor

Related News