''ਸਿੱਧੂ'' ਦੇ ਬਿਆਨਾਂ ''ਤੇ ਹਾਈਕਮਾਨ ਗੰਭੀਰ, ਹੋ ਸਕਦੀ ਹੈ ਕਾਰਵਾਈ

05/21/2019 10:43:22 AM

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਾਰਟੀ ਖਿਲਾਫ ਦਿੱਤੇ ਬਿਆਨਾਂ ਨੂੰ ਲੈ ਕੇ ਪਾਰਟੀ ਆਲਾਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕੋਲੋਂ ਰਿਪੋਰਟ ਮੰਗਣ ਦਾ ਫੈਸਲਾ ਕੀਤਾ ਹੈ। ਪਾਰਟੀ ਆਲਾਕਮਾਨ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਇਸ ਬਾਰੇ ਚੋਣ ਨਤੀਜਿਆਂ ਤੋਂ ਬਾਅਦ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਇਸ ਸਬੰਧੀ ਫੈਸਲਾ ਕਰਨਗੇ। ਕੈਬਨਿਟ ਮੰਤਰੀਆਂ ਦਾ ਕਹਿਣਾ ਹੈ ਕਿ ਸਿੱਧੂ ਦੇ ਬਿਆਨਾਂ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ, ਇਸ ਲਈ ਸਿੱਧੂ 'ਤੇ ਕਾਰਵਾਈ ਹੋਣੀ ਚਾਹੀਦੀ ਹੈ।


Babita

Content Editor

Related News