ਨਵਜੋਤ ਸਿੱਧੂ ਦੇ ਮੁੜ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਗਰਮਾਈ

Thursday, Oct 31, 2019 - 12:49 PM (IST)

ਨਵਜੋਤ ਸਿੱਧੂ ਦੇ ਮੁੜ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਗਰਮਾਈ

ਚੰਡੀਗੜ੍ਹ (ਮਹਿੰਦਰ) - ਪਿਛਲੇ ਕਾਫੀ ਸਮੇਂ ਤੋਂ ਆਪਣੇ ਅੰਮ੍ਰਿਤਸਰ ਸਥਿਤ ਘਰ 'ਚ ਰਹਿ ਰਹੇ ਨਵਜੋਤ ਸਿੰਘ ਸਿੱਧੂ ਫਿਰ ਚਰਚਾ 'ਚ ਆ ਗਏ ਹਨ। ਨਵਜੋਤ ਸਿੱਧੂ ਦੇ ਮੁੜ ਤੋਂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸ ਦੇ ਸਬੰਧ 'ਚ ਸਿੱਧੂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਹਨ। ਸਿੱਧੂ ਦੀ ਇਸ ਖਬਰ ਨੇ ਕਾਂਗਰਸ ਨੂੰ ਦੁਚਿੱਤੀ 'ਚ ਪਾ ਦਿੱਤਾ ਹੈ। ਦੱਸ ਦੇਈਏ ਕਿ ਇਸ ਮੁਲਾਕਾਤ ਦੇ ਬਾਰੇ ਅਜੇ ਤੱਕ ਨਾ ਤਾਂ ਭਾਜਪਾ ਨੇ ਕੋਈ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਤਕਰਾਰ ਹੋਣ ਕਾਰਨ ਸਿੱਧੂ ਨੇ ਭਾਜਪਾ ਛੱਡੀ ਸੀ।

PunjabKesari

ਜਾਣਕਾਰੀ ਅਨੁਸਾਰ ਸਿੱਧੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਉੱਡ ਰਹੀ ਅਫਵਾਹ ਦੇ ਸਬੰਧ 'ਚ ਭਾਜਪਾ ਦੇ ਯੁਵਾ ਆਗੂ ਸੰਨੀ ਚੋਪੜਾ ਨੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਨਾ ਸਿਰਫ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਦੇ ਨਵੇਂ ਸੰਭਾਵਿਤ ਸੂਬਾ ਪ੍ਰਧਾਨ ਦੱਸਿਆ, ਸਗੋਂ ਇਸ ਗੱਲ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਕਿ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਛੇਤੀ ਹੀ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਪੋਸਟ 'ਚ ਇਹ ਵੀ ਜ਼ਿਕਰ ਕਰ ਦਿੱਤਾ ਕਿ ਸਿੱਧੂ ਨੂੰ ਭਾਜਪਾ 'ਚ ਮੁੜ ਤੋਂ ਸ਼ਾਮਲ ਕਰਨ ਦੇ ਸਬੰਧ 'ਚ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੈਠਕ ਹੋ ਚੁੱਕੀ ਹੈ।


author

rajwinder kaur

Content Editor

Related News