'ਨਵਜੋਤ ਸਿੱਧੂ' ਨੇ ਕਿਸਾਨਾਂ ਦੇ ਹੱਕ 'ਚ ਦਿੱਤੀ ਧਮਾਕੇਦਾਰ ਸਪੀਚ, ਪੰਜਾਬ ਸਰਕਾਰ ਨੂੰ ਦਿੱਤੀ ਵਧਾਈ

10/25/2020 3:12:32 PM

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੁਸਹਿਰੇ ਮੌਕੇ ਭਾਜਪਾ ਵੱਲ ਤਿੱਖੇ ਸਿਆਸੀ ਤੀਰ ਛੱਡੇ। ਨਵਜੋਤ ਸਿੱਧੂ ਨੇ ਕਿਹਾ ਕਿ ਜਿਵੇਂ ਰਾਵਣ ਦਾ ਹੰਕਾਰ ਟੁੱਟਿਆ ਸੀ, ਉਂਝ ਹੀ ਕਿਸਾਨੀ ਮੁੱਦਿਆਂ 'ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਹੰਕਾਰ ਵੀ ਟੁੱਟੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਿਆਂ 'ਤੇ ਭਾਜਪਾ ਆਗੂ ਪੈਰਾਂ 'ਚ ਲੋਟਦੇ ਹੋਏ ਨਜ਼ਰ ਆਉਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਜਲੰਧਰ ਤੋਂ 'ਕਟੜਾ' ਜਾਣ ਲਈ ਲੱਗਣਗੇ ਸਿਰਫ 2.20 ਘੰਟੇ

PunjabKesari

ਸਿੱਧੂ ਨੇ ਕਿਹਾ ਕਿ ਭਾਜਪਾ ਸਰਕਾਰ ਸੰਵਿਧਾਨ 'ਤੇ ਹਮਲਾ ਕਰ ਰਹੀ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦੱਬਣ 'ਚ ਲੱਗੀ ਹੋਈ ਹੈ ਪਰ ਅਜਿਹਾ ਕਿਸੇ ਵੀ ਸੂਰਤ 'ਚ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਲਕਾਰਦਿਆਂ ਕਿਹਾ ਕਿ ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਦੱਬਣਾ ਕਿੱਥੋਂ ਦਾ ਇਨਸਾਫ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਖੂਨੀ ਝੜਪ ਮਗਰੋਂ ਸਤਿਕਾਰ ਕਮੇਟੀ 'ਤੇ ਪੁਲਸ ਦੀ ਵੱਡੀ ਕਾਰਵਾਈ

ਸਿੱਧੂ ਨੇ ਇਕੱਠੇ ਹੋ ਕੇ ਇਸ ਸਰਬੱਤ ਦੀ ਲੜਾਈ ਲੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੂੰਜੀਪਤੀਆਂ ਨੂੰ ਫਾਇਦਾ ਦੇਣ ਲਈ ਪੰਜਾਬ ਦੇ ਕਿਸਾਨਾਂ ਨੂੰ ਮਾਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਧਾਨ ਸਭਾ 'ਚ ਪਾਸ ਕੀਤੇ ਗਏ ਮਤਿਆਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਮੂੰਹ 'ਤੇ ਠੋਕ ਕੇ ਚਪੇੜ ਮਾਰੀ ਹੈ।

ਇਹ ਵੀ ਪੜ੍ਹੋ : ਸਹੁਰਿਆਂ ਨੇ ਹਥਿਆਰਾਂ ਸਣੇ ਸੁੱਤੇ ਪਏ ਜਵਾਈ 'ਤੇ ਬੋਲਿਆ ਧਾਵਾ, ਸਾਰੀ ਵਾਰਦਾਤ CCTV 'ਚ ਕੈਦ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਇਕਮੁੱਠ ਅਤੇ ਇਕਜੁੱਟ ਹੋ ਕੇ ਇਸ ਸੰਘਰਸ਼ 'ਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਵਜੂਦ ਦਾ ਸੰਘਰਸ਼ ਹੈ ਅਤੇ ਆਖ਼ਰੀ ਦਮ ਤੱਕ ਇਹ ਸੰਘਰਸ਼ ਲੜਿਆ ਜਾਵੇਗਾ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਦੁਸਿਹਰੇ ਦੀਆਂ ਵਧਾਈਆਂ ਵੀ ਦਿੱਤੀਆਂ।


 


Babita

Content Editor Babita