''ਨਵਜੋਤ ਸਿੱਧੂ'' ਦੀ ਕੈਬਨਿਟ ''ਚ ਹੋਵੇਗੀ ਵਾਪਸੀ!, ਪੁਰਾਣਾ ਮਹਿਕਮਾ ਮਿਲਣ ਦੀਆਂ ਚਰਚਾਵਾਂ ਨੇ ਫੜ੍ਹਿਆ ਜ਼ੋਰ

10/29/2020 12:38:44 PM

ਜ਼ੀਰਕਪੁਰ (ਮੇਸ਼ੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅਪਣਾ ਵਤੀਰਾ ਨਰਮ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ 'ਚ ਚੱਲ ਰਹੇ ਆਪਸੀ ਖਿੱਚੋਤਾਣ ਦੇ ਰਿਸ਼ਤਿਆਂ 'ਚ ਸਥਿਰਤਾ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ : ਕੇਂਦਰ ਵੱਲੋਂ RDF ਦਾ ਪੈਸਾ ਨਾ ਦੇਣ 'ਤੇ ਪੰਜਾਬ ਦੀ ਸਿਆਸਤ ਗਰਮਾਈ, ਕੈਪਟਨ ਨੇ ਸੱਦੀ ਮੀਟਿੰਗ

ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ 'ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਫ਼ਲ ਹੋ ਰਹੇ ਹਨ। ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਕਾਂਗਰਸ 'ਚ ਕਾਂਗਰਸੀ ਆਗੂਆਂ ਦੇ ਆਪਸੀ ਕਲੇਸ਼ ਨੂੰ ਖ਼ਤਮ ਕਰਨ ਲਈ ਯਤਨ ਸ਼ੁਰੂ ਹੋ ਗਏ ਹਨ ਅਤੇ ਨਾਲ ਹੀ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਸਿੱਧੂ ਦੀ ਨਾਰਾਜ਼ਗੀ ਨੂੰ ਦੂਰ ਕਰਨ ਦੀਆਂ ਕੋਸ਼ਿਸ਼ਾਂ ਵੀ ਸਫਲ ਹੋਣੀਆਂ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ 'ਸੁੱਕੀ ਠੰਡ', ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ

ਸਥਾਨਕ ਸਰਕਾਰਾਂ ਮਹਿਕਮੇ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਮਹਿਕਮਾ ਬਦਲ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਬਿਜਲੀ ਮਹਿਕਮੇ ਦੇ ਅਹੁਦੇ ਨੂੰ ਨਾ ਸੰਭਾਲ ਕੇ ਆਪਣੀ ਸਖ਼ਤ ਨਾਰਾਜ਼ਗੀ ਦਰਜ ਕਰਵਾਈ ਸੀ, ਜਿਸ ਕਰਕੇ ਕਾਂਗਰਸ ਸਰਕਾਰ ਦੀਆਂ ਸਮੂਹ ਗਤੀਵਿਧੀਆਂ ਤੋਂ ਉਨ੍ਹਾਂ ਨੇ ਪਾਸਾ ਵੱਟ ਲਿਆ ਸੀ। ਹੁਣ ਉਨ੍ਹਾਂ ਦੀਆਂ ਮੰਗਾਂ ਨੂੰ ਕਬੂਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੁਰਾਣੇ ਸਥਾਨਕ ਸਰਕਾਰਾਂ ਬਾਰੇ ਮਹਿਕਮੇ ਦਾ ਮੁੜ ਮੰਤਰੀ ਬਣਾਏ ਜਾਣ ਦੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਹੋਰ ਮਹਿਕਮੇ ਦਾ ਮੰਤਰੀ ਬਣਾਇਆ ਜਾ ਸਕਦਾ ਹੈ, ਜਿਸ ਨੂੰ ਅਮਲੀ ਜਾਮਾਂ ਪਹਿਨਾਉਣ ਦੀ ਕਾਰਵਾਈ ਆਉਣ ਵਾਲੇ ਹਫ਼ਤੇ ਦੌਰਾਨ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਫਾਹਾ ਲੈਣ ਲੱਗਿਆਂ ਬੈਲਟ ਟੁੱਟਣ ਕਾਰਨ ਹੇਠਾਂ ਡਿਗਿਆ ਵਿਅਕਤੀ, ਫਿਰ ਕੀਤੀ ਖੌਫ਼ਨਾਕ ਵਾਰਦਾਤ

ਇੱਥੋਂ ਇਹ ਵੀ ਸਾਬਤ ਹੁੰਦਾ ਹੈ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਪਸੀ ਵਿਵਾਦ ਕਾਰਨ ਵਿਗੜੇ ਮਾਹੌਲ ਨੂੰ ਠੀਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੁਣੇ ਤੋਂ ਹੀ ਸਥਾਨਕ ਸਰਕਾਰਾਂ ਮਹਿਕਮੇ ਨਾਲ ਜੁੜੇ ਕੁਝ ਵੱਡੇ ਅਤੇ ਛੋਟੇ ਬਿਲਡਰਾਂ 'ਚ ਮੁੜ ਨਵਜੋਤ ਸਿੰਘ ਸਿੱਧੂ ਦੇ ਮੰਤਰੀ ਬਣਨ ਦੀ ਖ਼ਬਰ ਨਾਲ ਹੀ ਗੈਰਕਾਨੂੰਨੀ ਉਸਾਰੀਆਂ ਦੇ ਡਰ ਕਾਰਨ ਪਸੀਨੇ ਛੁੱਟਣੇ ਸ਼ੁਰੂ ਹੋ ਗਏ ਹਨ।



 


Babita

Content Editor

Related News