''ਨਵਜੋਤ ਸਿੱਧੂ'' ਨੇ ਸੋਸ਼ਲ ਮੀਡੀਆ ''ਤੇ ਕਿਸਾਨਾਂ ਦੇ ਹੱਕ ''ਚ ਬੁਲੰਦ ਕੀਤੀ ਆਵਾਜ਼, ਕੇਂਦਰ ਨੂੰ ਲਿਆ ਨਿਸ਼ਾਨੇ ''ਤੇ
Wednesday, Dec 09, 2020 - 11:40 AM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਪੂੰਜੀਪਤੀਆਂ ਨਾਲ ਦੋਗਲਾਪਨ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਜਪੁਰਾ 'ਚ ਨਾਜਾਇਜ਼ ਸ਼ਰਾਬ ਤਿਆਰ ਕਰਨ ਦਾ ਧੰਦਾ ਬੇਪਰਦ, ਵੱਡੀ ਗਿਣਤੀ 'ਚ ਸਮਾਨ ਬਰਾਮਦ (ਤਸਵੀਰਾਂ)
ਉਨ੍ਹਾਂ ਕਿਹਾ ਕਿ ਜੇਕਰ ਇਕ ਕਿਸਾਨ 2 ਲੱਖ ਰੁਪਏ ਤੱਕ ਦਾ ਕਰਜ਼ਾ ਲੈਂਦਾ ਹੈ ਤਾਂ ਉਸ ਕੋਲੋਂ ਗਾਰੰਟੀ ਵੱਜੋਂ ਖ਼ਾਲੀ ਚੈੱਕ 'ਤੇ ਹਸਤਾਖ਼ਰ ਕਰਵਾਏ ਜਾਂਦੇ ਹਨ ਅਤੇ ਕਰਜ਼ਾ ਨਾ ਮੋੜਨ ਦੀ ਸੂਰਤ 'ਚ ਉਸ ਦੀ ਜਾਇਦਾਦ ਨੂੰ ਸੀਜ਼ ਕਰ ਦਿੱਤਾ ਜਾਂਦਾ ਹੈ ਅਤੇ ਕਿਸਾਨ ਨੂੰ ਜੇਲ੍ਹਾਂ ਤੱਕ ਦੀ ਹਵਾ ਖਾਣੀ ਪੈਂਦੀ ਹੈ ਪਰ ਇਸ ਦੇ ਉਲਟ ਅੰਬਾਨੀ ਨੇ 46 ਹਜ਼ਾਰ ਕਰੋੜ ਰੁਪਏ ਵਾਪਸ ਨਹੀਂ ਕੀਤੇ ਤਾਂ ਕੀ ਉਸ ਕੋਲੋਂ ਖ਼ਾਲੀ ਚੈੱਕ ਲਿਆ ਗਿਆ ਜਾਂ ਫਿਰ ਉਸ ਦੀ ਜਾਇਦਾਦ ਅਟੈਚ ਕੀਤੀ ਗਈ?
ਇਹ ਵੀ ਪੜ੍ਹੋ : ਦਿੱਲੀ 'ਚ ਫੜ੍ਹੇ ਗਏ ਗਰਮ ਖਿਆਲੀਆਂ ਦਾ ਅਹਿਮ ਖ਼ੁਲਾਸਾ, ਨਿਸ਼ਾਨੇ 'ਤੇ ਸੀ ਇਹ ਹਿੰਦੂ ਆਗੂ
ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਕਰਜ਼ਾ ਲੈਂਦਾ ਹੈ ਤਾਂ ਉਸ ਨੂੰ 5 ਸਾਲਾਂ ਅੰਦਰ ਬੈਂਕ ਨੂੰ ਕਰਜ਼ਾ ਮੋੜਨਾ ਪੈਂਦਾ ਹੈ ਪਰ ਵੱਡੇ-ਵੱਡੇ ਪੂੰਜੀਪਤੀਆਂ ਨੂੰ 20 ਜਾਂ 25 ਸਾਲਾਂ ਦਾ ਸਮਾਂ ਕਰਜ਼ਾ ਮੋੜਨ ਲਈ ਦਿੱਤਾ ਜਾਂਦਾ ਹੈ, ਜੋ ਕਿ ਕਿਸਨਾਂ ਨਾਲ ਸਰਾਸਰ ਧੱਕੇਸ਼ਾਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 'ਵਿਧਾਇਕ' ਨੇ ਕਿਸਾਨ ਅੰਦੋਲਨ ਲਈ ਕੀਤੇ 3 ਵੱਡੇ ਐਲਾਨ, ਬਾਕੀ ਆਗੂ ਵੀ ਲੈਣ ਸੇਧ
ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨਾਲ ਮਿਲ ਕੇ ਪੂੰਜੀਪਤੀ ਸਰਕਾਰ ਨੂੰ ਲੱਖਾਂ-ਕਰੋੜਾਂ ਰੁਪਏ ਦਾ ਚੂਨਾ ਲਾ ਰਹੇ ਹਨ ਪਰ ਇਸ ਵੱਲ ਕਿਸੇ ਦਾ ਧਿਆਨ ਨਹੀਂ ਜਾ ਰਿਹਾ ਹੈ। ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਇਸ ਤੋਂ ਪਹਿਲਾਂ ਵੀ ਕਿਹਾ ਸੀ ਕਿ ਜੇਕਰ ਪੂੰਜੀਪਤੀਆਂ ਨੂੰ ਕਰਜ਼ੇ 'ਚ ਰਿਆਇਤ ਦੇ ਕੇ ਇਨਸੈਂਟਿਵ ਦਾ ਨਾ ਦਿੱਤਾ ਜਾਂਦਾ ਹੈ, ਜਦੋਂ ਕਿ ਗਰੀਬਾਂ ਲਈ ਉਹੀ ਸਬਸਿਡੀ ਹੋ ਜਾਂਦੀ ਹੈ।
ਨੋਟ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਕੇਂਦਰ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ ਬਾਰੇ ਦਿਓ ਰਾਏ