ਕਿਸਾਨਾਂ ਦੇ ਹੱਕ 'ਚ ਸਿੱਧੂ ਨੇ ਮੁੜ ਕੀਤਾ ਟਵੀਟ, ਕਿਹਾ-'ਕ੍ਰਾਂਤੀ ਕਦੇ ਪਿੱਛੇ ਵੱਲ ਨਹੀਂ ਜਾਂਦੀ'
Thursday, Dec 10, 2020 - 09:50 PM (IST)
ਜਲੰਧਰ/ਚੰਡੀਗੜ੍ਹ— ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਕਿਸਾਨ ਪਿਛਲੇ 15 ਦਿਨਾਂ ਤੋਂ ਦਿੱਲੀ ਵਿਖੇ ਧਰਨੇ 'ਚ ਡਟੇ ਹੋਏ ਹਨ। ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਦੇ ਸਮਰਥਨ ਲਈ ਜਿੱਥੇ ਪੰਜਾਬੀ ਕਲਾਕਾਰ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਸਿਆਸੀ ਲੀਡਰ ਵੀ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਕਿਸਾਨਾਂ ਦੇ ਹੱਕ 'ਚ ਆਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਸਮਰਥਨ 'ਚ ਟਵੀਟ ਕੀਤਾ ਹੈ ਅਤੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ।
ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ 'ਕ੍ਰਾਂਤੀ ਕਦੇ ਪਿੱਛੇ ਵੱਲ ਨਹੀਂ ਜਾਂਦੀ...ਲੀਡਰਸ਼ਿਪ ਦੀ ਅਸਲੀ ਤਾਕਤ 'ਨਾ' ਕਰਨ 'ਚ ਹੈ, 'ਹਾਂ' ਕਰਨਾ ਸੌਖਾ ਹੈ...ਜੋ ਤੁਸੀਂ ਨਹੀਂ ਕਰਦੇ, ਉਹ ਨਿਰਧਾਰਿਤ ਕਰਦਾ ਹੈ ਕਿ ਤੁਸੀਂ ਕੀ ਕਰ ਸਕਦੇ ਹੋ।''
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫ਼ਨਾਕ ਘਟਨਾ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਫੈਲੀ ਦਹਿਸ਼ਤ
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਹੋਏ ਪਹਿਲਾਂ ਵੀ ਟਵੀਟ ਕਰਦਿਆਂ ਕਿਹਾ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਪੂੰਜੀਪਤੀਆਂ ਨਾਲ ਦੋਗਲਾਪਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀ ਜੇਕਰ ਇਕ ਕਿਸਾਨ 2 ਲੱਖ ਰੁਪਏ ਤੱਕ ਦਾ ਕਰਜ਼ਾ ਲੈਂਦਾ ਹੈ ਤਾਂ ਉਸ ਕੋਲੋਂ ਗਾਰੰਟੀ ਵੱਜੋਂ ਖ਼ਾਲੀ ਚੈੱਕ 'ਤੇ ਹਸਤਾਖ਼ਰ ਕਰਵਾਏ ਜਾਂਦੇ ਹਨ ਅਤੇ ਕਰਜ਼ਾ ਨਾ ਮੋੜਨ ਦੀ ਸੂਰਤ 'ਚ ਉਸ ਦੀ ਜਾਇਦਾਦ ਨੂੰ ਸੀਜ਼ ਕਰ ਦਿੱਤਾ ਜਾਂਦਾ ਹੈ ਅਤੇ ਕਿਸਾਨ ਨੂੰ ਜੇਲ੍ਹਾਂ ਤੱਕ ਦੀ ਹਵਾ ਖਾਣੀ ਪੈਂਦੀ ਹੈ ਪਰ ਇਸ ਦੇ ਉਲਟ ਅੰਬਾਨੀ ਨੇ 46 ਹਜ਼ਾਰ ਕਰੋੜ ਰੁਪਏ ਵਾਪਸ ਨਹੀਂ ਕੀਤੇ ਤਾਂ ਕੀ ਉਸ ਕੋਲੋਂ ਖ਼ਾਲੀ ਚੈੱਕ ਲਿਆ ਗਿਆ ਜਾਂ ਫਿਰ ਉਸ ਦੀ ਜਾਇਦਾਦ ਅਟੈਚ ਕੀਤੀ ਗਈ? ਉਨ੍ਹਾਂ ਕਿਹਾ ਕਿ ਸੀ ਜੇਕਰ ਕਿਸਾਨ ਕਰਜ਼ਾ ਲੈਂਦਾ ਹੈ ਤਾਂ ਉਸ ਨੂੰ 5 ਸਾਲਾਂ ਅੰਦਰ ਬੈਂਕ ਨੂੰ ਕਰਜ਼ਾ ਮੋੜਨਾ ਪੈਂਦਾ ਹੈ ਪਰ ਵੱਡੇ-ਵੱਡੇ ਪੂੰਜੀਪਤੀਆਂ ਨੂੰ 20 ਜਾਂ 25 ਸਾਲਾਂ ਦਾ ਸਮਾਂ ਕਰਜ਼ਾ ਮੋੜਨ ਲਈ ਦਿੱਤਾ ਜਾਂਦਾ ਹੈ, ਜੋ ਕਿ ਕਿਸਨਾਂ ਨਾਲ ਸਰਾਸਰ ਧੱਕੇਸ਼ਾਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼
ਦੱਸਣਯੋਗ ਹੈ ਕਿ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ 15ਵੇਂ ਦਿਨ 'ਚ ਪ੍ਰਵੇਸ਼ ਕਰ ਚੁੱਕਾ ਹੈ। ਸਰਕਾਰ ਨਾਲ ਗੱਲਬਾਤ ਦਾ ਕੋਈ ਨਤੀਜਾ ਨਿਕਲਦਾ ਨਾ ਵੇਖ ਕੇ ਕਿਸਾਨ ਜਥੇਬੰਦੀਆਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਬਣਾਈ ਹੈ। ਉੱਥੇ ਹੀ ਸਰਕਾਰ ਅੰਨਦਾਤਾ ਨੂੰ ਅਪੀਲ ਕਰੇਗੀ ਕਿ ਸਰਕਾਰ ਦੇ ਲਿਖਤੀ ਪ੍ਰਸਤਾਵ ਨੂੰ ਮਨਜ਼ੂਰ ਕੀਤਾ ਜਾਵੇ ਅਤੇ ਆਪਣੇ ਅੰਦੋਲਨ ਨੂੰ ਖ਼ਤਮ ਕੀਤਾ ਜਾਵੇ। ਸੂਤਰਾਂ ਮੁਤਾਬਕ ਸਰਕਾਰ ਇਹ ਵੀ ਦੱਸੇਗੀ ਕਿ ਉਹ ਵਿਵਾਦਪੂਰਨ ਕਾਨੂੰਨਾਂ 'ਚ ਸੋਧ ਕਿਉਂ ਲਿਆ ਰਹੀ ਹੈ, ਜਿਸ ਨੂੰ ਕਿਸਾਨ ਰੱਦ ਕਰਾਉਣਾ ਚਾਹੁੰਦੇ ਹਨ ਪਰ ਉਦੋਂ ਤੱਕ ਕਿਸਾਨ ਆਪਣੀਆਂ ਹੱਕਾਂ ਦੀ ਲੜਾਈ ਲਈ ਧਰਨਿਆਂ 'ਤੇ ਡਟੇ ਰਹਿਣਗੇ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰ ਲਿਆ ਜਾਂਦਾ।
ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ
9 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ ਸੀ ਸਰਕਾਰ ਦਾ ਲਿਖਤੀ ਪ੍ਰਸਤਾਵ
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਬੀਤੇ ਕੱਲ੍ਹ ਯਾਨੀ ਕਿ 9 ਦਸੰਬਰ ਨੂੰ ਕਾਨੂੰਨਾਂ 'ਚ ਸੋਧ ਦੇ ਕੇਂਦਰ ਸਰਕਾਰ ਦੇ ਲਿਖਤੀ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ। ਕਿਸਾਨਾਂ ਵੱਲੋਂ ਆਪਣੇ ਅੰਦੋਲਨ ਅਤੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਲਈ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਅਸੀਂ ਆਰਾਮ ਨਾਲ ਬੈਠਣ ਵਾਲੇ ਨਹੀਂ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਾਂ ਅਤੇ ਡਟੇ ਰਹਾਂਗੇ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ
ਨੋਟ: ਕਿਸਾਨਾਂ ਹੱਕ 'ਚ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਟਵੀਟ ਸਬੰਧੀ ਦਿਓ ਕੁਮੈਂਟ ਕਰਕੇ ਦਿਓ ਆਪਣੀ ਰਾਏ