ਵੱਡੀ ਖ਼ਬਰ : ''ਨਵਜੋਤ ਸਿੱਧੂ'' ਖ਼ਿਲਾਫ਼ Action ਲੈਣ ਦੀ ਤਿਆਰੀ, Tweets ਨੂੰ ਲੈ ਕੇ ਬਣਾਈ ਜਾ ਰਹੀ ਖ਼ਾਸ ਰਿਪੋਰਟ

Wednesday, May 05, 2021 - 05:10 PM (IST)

ਵੱਡੀ ਖ਼ਬਰ : ''ਨਵਜੋਤ ਸਿੱਧੂ'' ਖ਼ਿਲਾਫ਼ Action ਲੈਣ ਦੀ ਤਿਆਰੀ, Tweets ਨੂੰ ਲੈ ਕੇ ਬਣਾਈ ਜਾ ਰਹੀ ਖ਼ਾਸ ਰਿਪੋਰਟ

ਚੰਡੀਗੜ੍ਹ (ਅਸ਼ਵਨੀ) : ਆਪਣੀ ਹੀ ਕਾਂਗਰਸ ਪਾਰਟੀ ਖ਼ਿਲਾਫ਼ ਬਗਾਵਤ ਕਰਨ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਹੁਣ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਾਂਗਰਸੀ ਆਗੂ ਇਸ ਸਮੇਂ ਸਿੱਧੂ ਤੋਂ ਬੇਹੱਦ ਨਾਰਾਜ਼ ਚੱਲ ਰਹੇ ਹਨ। ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 'ਤੇ ਦਬਾਅ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ Twitter ਨੂੰ ਹਥਿਆਰ ਬਣਾ ਕੀਤਾ ਵੱਡਾ ਧਮਾਕਾ, ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ 'ਚ ਸਿੱਧੂ ਦੀ ਬਿਆਨਬਾਜ਼ੀ ਨਾਲ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਲਈ ਸਿੱਧੂ 'ਤੇ ਜਲਦ ਤੋਂ ਜਲਦ ਠੋਸ ਕਾਰਵਾਈ ਦਾ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸਮਰਾਲਾ ਦੀ 'ਅਕਾਲੀ ਸਿਆਸਤ' 'ਚ ਛਿੜਿਆ ਘਮਾਸਾਨ, ਸੁਖਬੀਰ ਦੇ ਦਰਬਾਰ ਪੁੱਜਾ ਸਾਰਾ ਮਾਮਲਾ

ਦੂਜੇ ਪਾਸੇ ਸੁਨੀਲ ਜਾਖੜ ਨੇ ਵੀ ਕਿਹਾ ਹੈ ਕਿ ਸਿੱਧੂ ਵੱਲੋਂ ਲਗਾਤਾਰ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਦੀ ਹਾਈਕਮਾਂਡ ਨੂੰ ਜਾਣਕਾਰੀ ਹੈ ਅਤੇ ਹਾਈਕਮਾਂਡ ਦੇ ਹੁਕਮਾਂ 'ਤੇ ਹੀ ਅਗਲੀ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਲਈ ਬੁਰੀ ਖ਼ਬਰ, ਮਸ਼ਹੂਰ ਅਦਾਕਾਰ ਤੇ ਡਾਇਰੈਕਟਰ 'ਸੁਖਜਿੰਦਰ ਸ਼ੇਰਾ' ਦੀ ਮੌਤ
Tweets ਨੂੰ ਲੈ ਕੇ ਤਿਆਰ ਕੀਤੀ ਜਾ ਰਹੀ ਰਿਪੋਰਟ
ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਅਤੇ ਟਵੀਟਾਂ ਨੂੰ ਲੈ ਕੇ ਇਕ ਖ਼ਾਸ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰਿਪੋਰਟ ਜਲਦੀ ਹੀ ਪ੍ਰਦੇਸ਼ ਮਾਮਲਿਆਂ ਦੇ ਪ੍ਰਭਾਰੀ ਹਰੀਸ਼ ਰਾਵਤ ਨੂੰ ਭੇਜੀ ਜਾ ਸਕਦੀ ਹੈ। ਇਸ ਰਿਪੋਰਟ 'ਚ ਸਿੱਧੂ ਦੀ ਬਿਆਨਬਾਜ਼ੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿਨ੍ਹਾਂ 'ਚ ਸਿੱਧੂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਸਵਾਲ ਚੁੱਕੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News