ਨਵਜੋਤ ਸਿੱਧੂ ਨੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ ਦੇ ਘਰ ਪਾਈ ਫੇਰੀ, ਸੁਖਪਾਲ ਭੁੱਲਰ ਨੂੰ ਵੀ ਮਿਲੇ (ਤਸਵੀਰਾਂ)

Thursday, Jul 22, 2021 - 05:18 PM (IST)

ਨਵਜੋਤ ਸਿੱਧੂ ਨੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ ਦੇ ਘਰ ਪਾਈ ਫੇਰੀ, ਸੁਖਪਾਲ ਭੁੱਲਰ ਨੂੰ ਵੀ ਮਿਲੇ (ਤਸਵੀਰਾਂ)

ਅੰਮ੍ਰਿਤਸਰ : ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ।  ਇਸ ਦੇ ਚੱਲਦਿਆਂ ਹੀ ਨਵਜੋਤ ਸਿੱਧੂ ਵੱਲੋਂ ਵੀਰਵਾਰ ਸਵੇਰੇ ਨਵੇਂ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ ਬੰਡਾਲਾ ਦੇ ਘਰ ਫੇਰੀ ਪਾਈ ਗਈ। ਇਸ ਮੌਕੇ ਉਨ੍ਹਾਂ ਨਾਲ ਰਾਜਕੁਮਾਰ ਵੇਰਕਾ ਅਤੇ ਬੁਲਾਰੀਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸਿੱਧੂ ਸ਼ਕਤੀ ਪ੍ਰਦਰਸ਼ਨ 'ਚ ਮਸਰੂਫ ਤਾਂ 'ਕੈਪਟਨ' ਵੱਲੋਂ ਬੈਠਕਾਂ ਦਾ ਦੌਰ ਜਾਰੀ, ਮੰਤਰੀ ਮੰਡਲ 'ਚ ਛੇਤੀ ਫੇਰਬਦਲ ਦੇ ਆਸਾਰ

PunjabKesari

ਸਿੱਧੂ ਦੇ ਆਉਣ 'ਤੇ ਸੁਖਵਿੰਦਰ ਡੈਨੀ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਤਰੀਕੇ ਨਾਲ ਸੁਆਗਤ ਕੀਤਾ ਗਿਆ। ਇਸ ਦੇ ਨਾਲ ਹੀ ਨਵਜੋਤ ਸਿੱਧੂ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਘਰ ਵੀ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਅਧਿਕਾਰੀਆਂ ਦਾ ਕਾਰਨਾਮਾ, 9 ਮਹੀਨੇ ਦੇ ਬੱਚੇ ਨੇ 5ਵੀਂ ਜਮਾਤ ਦੀ ਪ੍ਰੀਖਿਆ ਕੀਤੀ ਪਾਸ!

PunjabKesari

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੇ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ ਅਤੇ ਸ਼ਕਤੀ ਪ੍ਰਦਰਸ਼ਨ 'ਚ ਮਸਰੂਫ ਹਨ। ਉ੍ਹਨ੍ਹਾਂ ਵਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News