ਮੁੱਖ ਮੰਤਰੀ ਚੰਨੀ ਦੀ ਹਾਜ਼ਰੀ 'ਚ 'ਨਵਜੋਤ ਸਿੱਧੂ' ਨੇ ਦਿੱਤੀ ਧਮਾਕੇਦਾਰ ਸਪੀਚ, ਕਹੀਆਂ ਵੱਡੀਆਂ ਗੱਲਾਂ (ਤਸਵੀਰਾਂ)

Monday, Nov 22, 2021 - 02:46 PM (IST)

ਮੁੱਖ ਮੰਤਰੀ ਚੰਨੀ ਦੀ ਹਾਜ਼ਰੀ 'ਚ 'ਨਵਜੋਤ ਸਿੱਧੂ' ਨੇ ਦਿੱਤੀ ਧਮਾਕੇਦਾਰ ਸਪੀਚ, ਕਹੀਆਂ ਵੱਡੀਆਂ ਗੱਲਾਂ (ਤਸਵੀਰਾਂ)

ਲੁਧਿਆਣਾ : ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ 'ਚ ਰੱਖੀ ਗਈ ਕਾਂਗਰਸ ਦੀ ਵੱਡੀ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕੋ ਮੰਚ 'ਤੇ ਦਿਖਾਈ ਦਿੱਤੇ। ਰੈਲੀ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਜ਼ਰੀ 'ਚ ਧਮਾਕੇਦਾਰ ਸਪੀਚ ਦਿੱਤੀ। ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਤਾਂ ਲੋਕਾਂ ਨੂੰ ਆਪਣੇ ਨਾਲ ਜੋੜਨਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਲਈ ਇਕ-ਇਕ ਵਰਕਰ ਬੇਹੱਦ ਜ਼ਰੂਰੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਪੰਡਾਲ ਤੋਂ ਐਲਾਨ ਕਰਦਾ ਹਾਂ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਾਡੀ ਹੀ ਸਰਕਾਰ ਬਣੇਗੀ।

ਇਹ ਵੀ ਪੜ੍ਹੋ : ਪਠਾਨਕੋਟ ਤੋਂ ਵੱਡੀ ਖ਼ਬਰ : ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਗ੍ਰਨੇਡ ਧਮਾਕਾ, ਹਾਈ ਅਲਰਟ 'ਤੇ ਪੁਲਸ

PunjabKesari

ਉਨ੍ਹਾਂ ਕਿਹਾ ਕਿ ਮਾਫ਼ੀਆ ਰਾਜ ਪੰਜਾਬ ਦੇ ਨਕਸ਼ੇ ਤੋਂ ਮਿਟਾਉਣਾ ਪਵੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਵਰਕਰ ਨੂੰ ਖ਼ੁਸ਼ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਰੇਤ 1000 ਰੁਪਏ ਤੋਂ ਵੱਧ ਨਹੀਂ ਵਿਕਣ ਦੇਵਾਂਗੇ ਅਤੇ ਜੇਕਰ ਇਸ ਭਾਅ ਤੋਂ ਜ਼ਿਆਦਾ ਰੇਤ ਵਿਕਦੀ ਹੈ ਤਾਂ ਫਿਰ ਮੈਂ ਅਸਤੀਫ਼ਾ ਦੇ ਦੇਵਾਂਗਾ। ਨਵਜੋਤ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਅਜਿਹਾ ਸਿਸਟਮ ਬਣਾਇਆ ਹੈ ਕਿ ਪੰਜਾਬ ਦੇ ਖਜ਼ਾਨੇ 'ਚ 25 ਤੋਂ 30 ਹਜ਼ਾਰ ਕਰੋੜ ਰੁਪਿਆ ਆਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਖਜ਼ਾਨਾ ਭਰਿਆ ਹੋਵੇ ਤਾਂ ਇਕ ਵੀ ਈ. ਟੀ. ਟੀ. ਅਧਿਆਪਕ ਅੱਜ ਸੜਕ 'ਤੇ ਨਾ ਹੋਵੇ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ 'ਚ ਹਰ ਇਕ ਵਰਕਰ ਨੂੰ ਐਡਜਸਟ ਕੀਤਾ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਦੇ ਹਰ ਸਵਾਲ ਦਾ ਜਵਾਬ ਪੰਜਾਬ ਮਾਡਲ ਹੈ।

ਇਹ ਵੀ ਪੜ੍ਹੋ : ਏਅਰਟੈੱਲ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਮਹਿੰਗੇ ਕੀਤੇ 'ਪ੍ਰੀਪੇਡ' ਪਲਾਨ

PunjabKesari

ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਸੂਬਾ ਕਿਸਾਨਾਂ ਨੂੰ 8000 ਕਰੋੜ ਦੀ ਸਬਸਿਡੀ ਦਿੰਦਾ ਹੈ, ਜਦੋਂ ਕਿ ਇਹ ਦੇਸ਼ ਦਾ ਹੋਰ ਕੋਈ ਸੂਬਾ ਨਹੀਂ ਦਿੰਦਾ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਵੇਲੇ ਦਿੱਲੀ 'ਚ ਬਿਜਲੀ 12 ਰੁਪਏ ਪ੍ਰਤੀ ਯੂਨਿਟ ਹੈ, ਜਦੋਂ ਕਿ ਪੰਜਾਬ 'ਚ ਇਹ 8 ਰੁਪਏ ਹੈ। ਬਾਦਲਾਂ 'ਤੇ ਵੀ ਨਿਸ਼ਾਨਾ ਸਾਧਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਬਾਦਲਾਂ ਨੇ 25 ਸਾਲਾਂ ਤੋਂ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੀਆਂ 2 ਬੱਸਾਂ ਤੋਂ 6000 ਬੱਸਾਂ ਕਰ ਲਈਆਂ, ਜਦੋਂ ਕਿ ਪੰਜਾਬ ਦੇ ਲੋਕ ਸੜਕਾਂ 'ਤੇ ਆ ਗਏ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਕੋਲ ਅੱਜ ਵੀ ਆਮਦਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ 3 ਮਹੀਨਿਆਂ ਦੌਰਾਨ ਅਸੀਂ ਬਹੁਤ ਵੱਡੇ ਬਦਲਾਅ ਕੀਤੇ ਹਨ, ਜੋ ਕਿ ਪਿਛਲੇ ਸਾਢੇ 4 ਸਾਲਾਂ 'ਚ ਨਹੀਂ ਹੋਇਆ।

ਇਹ ਵੀ ਪੜ੍ਹੋ : CM ਚੰਨੀ ਨੇ ਆਟੋ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ, ਚਲਾਨਾਂ ਦੇ ਜੁਰਮਾਨੇ ਹੋਣਗੇ ਮੁਆਫ਼

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਵੱਡੇ ਫ਼ੈਸਲੇ ਲੈਣੇ ਪੈਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਤੇ ਸਭ ਤੋਂ ਜ਼ਿਆਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨਗੇ ਅਤੇ ਇਸ ਵਾਰ ਸਰਕਾਰ ਉਹ ਬਣੇਗੀ, ਜਿਹੜੀ ਕਾਰਕੁੰਨ ਮਿਲ ਕੇ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਮੁੱਦਿਆਂ ਨੂੰ ਭਟਕਣ ਨਹੀਂ ਦੇਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਸੀ ਅਤੇ ਇਨ੍ਹਾਂ ਦਾ ਹੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਪੰਜਾਬ ਦੇ ਲੋਕਾਂ ਨਾਲ ਝੂਠ ਨਹੀਂ ਬੋਲਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News