ਨਵਜੋਤ ਸਿੱਧੂ ਨਾਲ ਜੇਲ੍ਹ 'ਚ ਮੁਲਾਕਾਤ ਕਰ ਸਕਦੇ ਨੇ ਪ੍ਰਿਯੰਕਾ ਗਾਂਧੀ, ਵੜਿੰਗ ਦੀ ਭਲਕੇ ਤਿਆਰੀ!

05/23/2022 3:54:27 PM

ਲੁਧਿਆਣਾ (ਮੁੱਲਾਂਪੁਰੀ) : ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪਟਿਆਲਾ ਜੇਲ੍ਹ ’ਚ ਨਜ਼ਰਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨਾਲ ਆਉਣ ਵਾਲੇ ਦਿਨਾਂ 'ਚ ਮੁਲਾਕਾਤ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹੌਂਸਲਾ ਰੱਖਣ ਅਤੇ ਤਕੜੇ ਹੋ ਕੇ ਮੁਕਾਬਲਾ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਾਕੀ ਫਿਰ ਦਾਗਦਾਰ, ਨਸ਼ਿਆਂ ਨੂੰ ਲੈ ਕੇ 5 ਪੁਲਸ ਮੁਲਾਜ਼ਮ ਇਕ ਔਰਤ ਸਣੇ ਗ੍ਰਿਫ਼ਤਾਰ

ਇਸ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਰਾਹੁਲ ਗਾਂਧੀ ਤਾਂ ਵਿਦੇਸ਼ ਵਿਚ ਹਨ, ਇਸ ਲਈ ਪ੍ਰਿਯੰਕਾ ਗਾਂਧੀ ਸਿੱਧੂ ਨਾਲ ਮੁਲਾਕਾਤ ਕਰਨ ਕਿਸੇ ਵੀ ਸਮੇਂ ਆ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐਕਟਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਪਟਿਆਲਾ ਜੇਲ੍ਹ ’ਚ ਮੁਲਾਕਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, CM ਮਾਨ ਦੀ ਭੈਣ 'ਤੇ ਵੀ ਟਿਕੀਆਂ ਨਜ਼ਰਾਂ (ਵੀਡੀਓ)

ਪਤਾ ਲੱਗਾ ਹੈ ਕਿ ਜੇਲ ਦੇ ਮੈਨੂਅਲ ਮੁਤਾਬਕ ਮੰਗਲਵਾਰ ਤੇ ਸ਼ੁੱਕਰਵਾਰ ਸਿੱਧੂ ਨਾਲ ਮੁਲਾਕਾਤ ਹੋ ਸਕਦੀ ਹੈ, ਜਿਸ ਤਹਿਤ ਕਾਂਗਰਸ ਦੇ ਹੋਰ ਕਈ ਵੱਡੇ ਆਗੂ ਵੀ ਸਿੱਧੂ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ਦਾ ਰੁਖ ਕਰ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News