ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ 'ਚ ਹੋਈ ਪੇਸ਼ੀ
Friday, Nov 04, 2022 - 03:31 PM (IST)
ਲੁਧਿਆਣਾ (ਮਹਿਰਾ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੀ. ਐੱਲ. ਯੂ. ਮਾਮਲੇ 'ਚ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਹੋਈ। ਪਿਛਲੀ ਸੁਣਵਾਈ ਦੌਰਾਨ ਮੈਡੀਕਲ 'ਚ ਅਨਫਿੱਟ ਕਰਾਰ ਦਿੱਤੇ ਜਾਣ ਮਗਰੋਂ ਉਨ੍ਹਾਂ ਦਾ ਲੁਧਿਆਣਾ ਦੀ ਅਦਾਲਤ 'ਚ ਗਵਾਹੀ ਦੇਣ ਲਈ ਆਉਣ ਦਾ ਫ਼ੈਸਲਾ ਬਦਲ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਸੰਗਰੂਰ ਤੋਂ ਆਈ ਮੰਦਭਾਗੀ ਖ਼ਬਰ : ਸਕੂਲੀ ਵੈਨ ਭਿਆਨਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ (ਵੀਡੀਓ)
ਹਾਲਾਂਕਿ ਸਿੱਧੂ ਦੀ ਪੇਸ਼ੀ ਲਈ ਅਦਾਲਤ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਸਿੱਧੂ ਦੀ ਹਾਈਕੋਰਟ 'ਚ ਲਾਈ ਗਈ ਪਟੀਸ਼ਨ 'ਤੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਅਦਾਲਤ 'ਚ ਉਨ੍ਹਾਂ ਦੀ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਲੈਣ ਦੇ ਹੁਕਮ ਦਿੱਤੇ ਗਏ। ਇਸ ਕੇਸ ਦੀ ਅਗਲੀ ਸੁਣਵਾਈ 14 ਨਵੰਬਰ ਨੂੰ ਹੋਣੀ ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਵੇਲੇ ਪਟਿਆਲਾ ਜੇਲ੍ਹ 'ਚ ਬੰਦ ਹਨ।
ਸੀ. ਜੇ. ਐੱਮ. ਸੁਮਿਤ ਮੱਕੜ ਦੀ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਕੇ ਸਿੱਧੂ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਾਬਕਾ ਡੀ. ਐੱਸ. ਪੀ. ਸੇਖੋਂ ਦੇ ਕੇਸ 'ਚ ਬਤੌਰ ਗਵਾਹ ਅਦਾਲਤ 'ਚ ਤਲਬ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ