ਪੰਜਾਬ ਕਾਂਗਰਸ ''ਚ ਹੋ ਸਕਦੀ ਹੈ ਵੱਡੀ ਬਗਾਵਤ! ਕਾਰਨ ਹੋਣਗੇ ਨਵਜੋਤ ਸਿੱਧੂ, ਜਾਣੋ ਕਿਵੇਂ
Tuesday, Jul 18, 2023 - 04:14 PM (IST)
ਲੁਧਿਆਣਾ (ਹਿਤੇਸ਼) : ਸਿਆਸੀ ਬਣਾਵਟ ਖ਼ਤਮ ਕਰਨ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧੀ ਏਕਤਾ ਦੀਆਂ ਕੋਸ਼ਿਸ਼ਾਂ 'ਚ ਜੁੱਟੀ ਕਾਂਗਰਸ ਨੂੰ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ 'ਚ ਵੱਡੀ ਬਗਾਵਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਮਾਮਲਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਨੂੰ ਜੇਲ੍ਹ 'ਚੋਂ ਬਾਹਰ ਆਉਣ ਮਗਰੋਂ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ 'ਤੇ ਪ੍ਰਚਾਰ ਲਈ ਤਾਂ ਭੇਜ ਦਿੱਤਾ ਪਰ ਕਾਫ਼ੀ ਦੇਰ ਬਾਅਦ ਵੀ ਹੁਣ ਤੱਕ ਸੰਗਠਨ 'ਚ ਕੋਈ ਅਹੁਦਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਟਰੇਨ ਰਾਹੀਂ ਕਾਲਕਾ-ਸ਼ਿਮਲਾ ਜਾਣ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਤੱਕ ਬੰਦ ਰਹੇਗਾ ਟਰੈਕ
ਇਸ ਦਾ ਨਤੀਜਾ ਇਹ ਹੋਇਆ ਕਿ ਕਾਂਗਰਸ ਵੱਲੋਂ ਜ਼ਿਮਨੀ ਚੋਣ ਦੌਰਾਨ ਜੋ ਏਕਤਾ ਦਿਖਾਉਣ 'ਤੇ ਜ਼ੋਰ ਲਾਇਆ ਗਿਆ ਸੀ, ਉਸ ਦੀ ਹਵਾ ਨਿਕਲਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਸਿੱਧੂ ਪਰਿਵਾਰਕ ਕਾਰਨਾਂ ਕਾਰਨ ਸਿਆਸੀ ਗਤੀਵਿਧੀਆਂ 'ਚ ਸਰਗਰਮ ਰੂਪ ਨਾਲ ਸ਼ਾਮਲ ਨਹੀਂ ਹੋ ਰਹੇ ਹਨ ਪਰ ਉਨ੍ਹਾਂ ਦੇ ਖੇਮੇ ਵੱਲੋਂ ਅੰਦਰਖ਼ਾਤੇ ਰਾਜਾ ਵੜਿੰਗ ਨੂੰ ਹਟਾਉਣ ਲਈ ਲਾਬਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ
ਇਨ੍ਹਾਂ 'ਚ 16 ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਲੜਨ ਵਾਲੇ ਵੱਡੇ ਨੇਤਾਵਾਂ ਦਾ ਸਮਰਥਨ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ, ਜੋ ਆਉਣ ਵਾਲੀਆਂ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਦੌਰਾਨ ਹਾਈਕਮਾਨ 'ਤੇ ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਦੇਣ ਦਾ ਦਬਾਅ ਬਣਾ ਰਹੇ ਹਨ। ਸੂਤਰਾਂ ਦੇ ਮੁਤਾਬਕ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਨਾ ਮਿਲੀ ਤਾਂ ਕਾਂਗਰਸ 'ਚ ਵੱਡੀ ਬਗਾਵਤ ਹੋ ਸਕਦੀ ਹੈ, ਜਿਸ ਦੀ ਸ਼ੁਰੂਆਤ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਅਸ਼ਵਨੀ ਸੇਖੜੀ ਵੱਲੋਂ ਭਾਜਪਾ 'ਚ ਸ਼ਾਮਲ ਹੋਣ ਨਾਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਿੱਧੂ ਕੈਂਪਸ ਦੇ ਕਈ ਨੇਤਾ ਮੌਕੇ ਦਾ ਇੰਤਜ਼ਾਰ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ