ਨਵਜੋਤ ਸਿੱਧੂ ਬੈਂਸ ਭਰਾਵਾਂ ਅਤੇ ''ਆਪ'' ਨਾਲ ਮਿਲ ਕੇ ਕੈਪਟਨ ਨੂੰ ਠਿੱਬੀ ਲਾਉਣ ਦੇ ਚੱਕਰ ''ਚ : ਸੁਖਬੀਰ

11/18/2017 7:13:21 AM

ਪਟਿਆਲਾ(ਜੋਸਨ, ਬਲਜਿੰਦਰ, ਪਰਮੀਤ, ਰਾਣਾ)-ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚ ਪੂਰੀ ਤਰ੍ਹਾਂ ਖੜਕੀ ਹੋਈ ਹੈ। ਸਿੱਧੂ ਹੁਣ ਬੈਂਸ ਭਰਾਵਾਂ ਅਤੇ 'ਆਪ' ਨਾਲ ਮਿਲ ਕੇ ਕੈਪਟਨ ਨੂੰ ਠਿੱਬੀ ਲਾ ਕੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੇਖ ਰਿਹਾ ਹੈ। ਸੁਖਬੀਰ ਬਾਦਲ ਇੱਥੇ ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਪਿਤਾ ਬਾਪੂ ਕਰਤਾਰ ਸਿੰਘ ਧਾਲੀਵਾਲ ਦੀ ਯਾਦ 'ਚ ਸ਼ੁਰੂ ਹੋਏ ਬਰਸੀ ਸਮਾਗਮ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ. ਬਾਦਲ ਨੇ ਆਖਿਆ ਕਿ ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਕਿ ਉਹ ਲੰਮੀ ਪਾਰੀ ਖੇਡਣਾ ਚਾਹੁੰਦੇ ਹਨ, ਵੀ ਨਵਜੋਤ ਸਿੱਧੂ ਨੂੰ ਨਸੀਹਤ ਦੇਣਾ ਹੈ। ਕੈਪਟਨ ਨੂੰ ਪਤਾ ਹੈ ਕਿ ਸਿੱਧੂ ਛਾਲਾਂ ਬਹੁਤ ਮਾਰਦਾ ਹੈ। ਉਨ੍ਹਾਂ ਆਖਿਆ ਕਿ ਸਿੱਧੂ ਤੇ ਬੈਂਸ ਭਰਾ ਆਪਸ ਵਿਚ ਮੀਟਿੰਗਾਂ ਕਰ ਕੇ ਪਾਲਸੀ ਬਣਾਉਂਦੇ ਹਨ। ਬੈਂਸ ਭਰਾਵਾਂ ਨੂੰ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਕੋਰਟ ਵਿਚ ਵੀ ਸਿੱਧੂ ਹੀ ਭੇਜ ਰਿਹਾ ਹੈ। ਬਿੱਲੀ ਬਹੁਤ ਜਲਦੀ ਥੈਲੇ 'ਚੋਂ ਬਾਹਰ ਆ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 9 ਮਹੀਨਿਆਂ ਵਿੱਚ ਬੁਰੀ ਤਰ੍ਹਾਂ ਫਲਾਪ ਸਿੱਧ ਹੋਇਆ ਹੈ। ਸੂਬੇ ਦੇ ਮਸਲਿਆਂ ਨੂੰ ਹੱਲ ਕਰਾਉਣ 'ਚ ਉਨ੍ਹਾਂ ਜ਼ਿਆਦਾ ਤਰਜੀਹ ਨਹੀਂ ਦਿੱਤੀ। ਪੰਜਾਬ ਦੇ ਲੋਕ ਅਤੇ ਕਿਸਾਨ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। 
ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕਾਂਗਰਸ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀ। ਪੰਜਾਬ ਦਾ ਭਲਾ ਸਿਰਫ਼ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਹੀ ਸੋਚਿਆ ਹੈ। ਅਕਾਲੀ ਦਲ ਤੇ ਭਾਜਪਾ ਨਿਗਮ ਅਤੇ ਕੌਂਸਲਾਂ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਡਟ ਕੇ ਲੜਾਈ ਲੜੇਗੀ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ, ਸੀਨੀਅਰ ਅਕਾਲੀ ਨੇਤਾ ਚਰਨਜੀਤ ਸਿੰਘ ਰੱਖੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜ਼ਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਕਬੀਰ ਦਾਸ ਹਲਕਾ ਇੰਚਾਰਜ ਨਾਭਾ, ਇੰਦਰਮੋਹਨ ਸਿੰਘ ਬਜਾਜ ਸਾਬਕਾ ਚੇਅਰਮੈਨ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਵਿਸ਼ਨੂੰ ਸ਼ਰਮਾ, ਚੇਅਰਮੈਨ ਬਲਵਿੰਦਰ ਸਿੰਘ ਬਰਸਟ, ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਚੇਅਰਮੈਨ ਹਰਜਿੰਦਰ ਸਿੰਘ ਬੱਲ, ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਮਾਲਵਿੰਦਰ ਸਿੰਘ ਝਿੱਲ, ਹਰਵਿੰਦਰ ਸਿੰਘ ਬੱਬੂ, ਰਜਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਪੰਮਾ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ, ਪ੍ਰੋ. ਬਲਦੇਵ ਸਿੰਘ ਬੱਲੂਆਣਾ ਪ੍ਰਧਾਨ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਹਰਪਾਲ ਜੁਨੇਜਾ ਪ੍ਰਧਾਨ ਅਕਾਲੀ ਦਲ, ਸੁਖਬੀਰ ਸਿੰਘ ਸਨੌਰ ਜਨਰਲ ਸਕੱਤਰ, ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਕਰਮਜੀਤ ਸਿੰਘ ਰੱਖੜਾ, ਇੰਦਰਜੀਤ ਸਿੰਘ ਰੱਖੜਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਅਤੇ ਹੋਰ ਵੀ ਨੇਤਾ ਹਾਜ਼ਰ ਸਨ।