ਅੰਮ੍ਰਿਤਸਰ : ਜੀ. ਐੱਸ. ਟੀ. ਦੇ ਵਿਰੋਧ 'ਚ ਆਵਾਜ਼ ਬੁਲੰਦ ਕਰਨ ਧਰਨੇ 'ਤੇ ਪੁੱਜੇ ਨਵਜੋਤ ਸਿੱਧੂ (ਵੀਡੀਓ)

Saturday, Nov 25, 2017 - 01:12 PM (IST)

ਅੰਮ੍ਰਿਤਸਰ (ਸੁਮਿਤ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੀ. ਐੱਸ. ਟੀ. ਸਲੈਬ ਖਿਲਾਫ ਸ਼ਨੀਵਾਰ ਨੂੰ ਸ਼ਹਿਰ 'ਚ ਧਰਨਾ ਦੇ ਕੇ ਆਵਾਜ਼ ਬੁਲੰਦ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਸ਼ਹਿਰ ਦੇ ਸਾਰੇ ਵਿਧਾਇਕਾਂ ਸੁਨੀਲ ਦੱਤ, ਓ. ਪੀ. ਸੋਨੀ, ਰਾਜਕੁਮਾਰ ਵੇਰਕਾ ਅਤੇ ਇੰਦਰਬੀਰ ਸਿੰਘ ਬੁਲਾਰੀਆ ਸਮੇਤ ਜੀ. ਐੱਸ. ਟੀ. ਸਲੈਬ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਹਨ। ਇਸ ਤੋਂ ਇਲਾਵਾ ਕੇਂਦਰ ਵਲੋਂ ਪੰਜਾਬ ਨੂੰ ਐੱਸ. ਜੀ. ਐੱਸ. ਟੀ. ਦੀ ਅਦਾਇਗੀ ਨਾ ਕਰਨ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੌਜੂਦ ਲੋਕਾਂ ਨੇ ਵੀ ਜੀ. ਐੱਸ.ਟੀ. ਮੁਰਦਾਬਾਦ ਦੇ ਨਾਅਰੇ ਲਾਏ। ਜ਼ਿਕਰਯੋਗ ਹੈ ਕਿ ਸਿੱਧੂ ਨੇ ਪਹਿਲਾਂ ਹੀ 28 ਫੀਸਦੀ ਜੀ. ਐੱਸ. ਟੀ. ਦੇ ਫੈਸਲੇ ਨੂੰ ਗਲਤ ਦੱਸਿਆ ਹੈ।


Related News