ਚੰਡੀਗੜ੍ਹ : ਨਵਜੋਤ ਸਿੱਧੂ ਨੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

03/09/2018 4:19:12 PM

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ। ਇਸ ਦੌਰਾਨ ਕੁੱਲ 118 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ 'ਤੇ ਉਨ੍ਹਾਂ ਨਾਲ ਵਿਧਾਇਕ ਪ੍ਰਗਟ ਸਿੰਘ ਵੀ ਮੌਜੂਦ ਸਨ। ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਸਿੱਧੂ ਨੇ ਨਸੀਹਤ ਦਿੰਦੇ ਹੋਏ ਕਿਹਾ ਕਿ ਜੋ ਵੀ ਵਧੀਆ ਕੰਮ ਕਰੇਗਾ, ਉਸ ਨੂੰ ਵਧੀਆ ਤਰੱਕੀ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਗਲਤ ਕੰਮ ਕਰੇਗਾ ਤਾਂ ਉਸ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ 1000 ਬੱਚਿਆਂ ਦੀਆਂ ਨਿਯੁਕਤੀਆਂ ਕਰਨੀਆਂ ਹਨ। ਉਨ੍ਹਾਂ ਕਿਹਾ ਕਿ 650 ਨਿਯੁਕਤੀਆਂ ਅਸੀਂ ਕਰ ਸਕਦੇ ਹਾਂ ਪਰ 456 ਨਿਯੁਕਤੀਆਂ 'ਤੇ ਹਾਈਕੋਰਟ ਨੇ ਰੋਕ ਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਇਕ ਸਾਲ ਦੇ ਕਾਰਜਕਾਲ 'ਚ ਰੈਗੁਲਰ ਨੌਕਰੀ ਲਈ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਕਿਉਂਕਿ ਪਿਛਲੀ ਸਰਕਾਰ ਨੇ ਤਾਂ ਕਾਨਟਰੈਕਟਰ 'ਤੇ ਹੀ ਉਮੀਦਵਾਰਾਂ ਨੂੰ ਰੱਖਿਆ ਹੋਇਆ ਸੀ। ਨਵਜੋਤ ਸਿੰਘ ਸਿੱਧੂ ਨੇ ਵਡਾਲੀ ਬ੍ਰਦਰਜ਼ ਦੇ ਭਰਾ ਪਿਆਰੇ ਲਾਲ ਵਡਾਲੀ ਦੇ ਅਚਾਨਕ ਹੋਏ ਦਿਹਾਂਤ 'ਤੇ ਵੀ ਦੁੱੱਖ ਦਾ ਪ੍ਰਗਟਾਵਾ ਕੀਤਾ।


Related News