ਡਰੱਗ ਮਾਮਲੇ ''ਚ ਨਵਜੋਤ ਸਿੱਧੂ ਦਾ ਮਜੀਠੀਆ ''ਤੇ ਤਿੱਖਾ ਨਿਸ਼ਾਨਾ

03/16/2018 4:00:27 PM

ਚੰਡੀਗੜ੍ਹ : ਕਾਂਗਰਸ ਸਰਕਾਰ ਦੇ ਇਕ ਸਾਲ ਪੂਰਾ ਹੋਣ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਮਜੀਠੀਆ ਡਰੱਗ ਮਾਫੀਆ ਹੈ ਅਤੇ ਇਹ ਗੱਲ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਐੱਸ. ਟੀ. ਐੱਫ. ਨੇ ਵੀ ਮਜੀਠੀਆ ਡਰੱਗ ਤਸਕਰੀ 'ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਮਜੀਠੀਆ ਦੇ ਵੱਡੇ-ਵੱਡੇ ਡਰੱਗ ਸਮੱਗਲਰਾਂ ਨਾਲ ਸਬੰਧ ਹਨ ਅਤੇ ਮਜੀਠੀਆ ਉਨ੍ਹਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਵੀ ਮੁੱਹਈਆ ਕਰਾਉਂਦਾ ਸੀ।  ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਤੱਥ ਹਨ, ਜਿਨ੍ਹਾਂ ਤੋਂ ਸਾਬਿਤ ਹੁੰਦਾ ਹੈ ਕਿ ਮਜੀਠੀਆ ਡਰੱਗ ਤਸਕਰੀ 'ਚ ਸ਼ਾਮਲ ਹੈ।