ਮੈਂ ਨਹੀਂ ਜਾਣਦਾ ਚਾਵਲਾ ਤੇ ਚੀਮਾ ਕੌਣ: ਸਿੱਧੂ
Thursday, Nov 29, 2018 - 07:22 PM (IST)
 
            
            ਜਲੰਧਰ/ਅੰਮ੍ਰਿਤਸਰ— ਪਾਕਿਸਤਾਨ ਤੋਂ ਅੰਮ੍ਰਿਤਸਰ ਪਰਤੇ ਨਵਜੋਤ ਸਿੰਘ ਸਿੱਧੂ ਨੇ ਵਾਹਗਾ ਬਾਰਡਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੀ ਗੋਪਾਲ ਚਾਵਲਾ ਨਾਲ ਵਾਇਰਲ ਹੋਈ ਤਸਵੀਰ 'ਤੇ ਸਫਾਈ ਦਿੰਦੇ ਹੋਏ ਕਿਹਾ ਕਿ ਮੈਂ ਕਿਸੇ ਵੀ ਗੋਪਾਲ ਚਾਵਲਾ ਨੂੰ ਨਹੀਂ ਜਾਣਦਾ ਹਾਂ। ਉਨ੍ਹਾਂ ਕਿਹਾ ਕਿ ਪਾਕਿ ਫੇਰੀ ਦੌਰਾਨ ਉਨ੍ਹਾਂ ਨਾਲ ਤਸਵੀਰਾਂ ਕਰਵਾਉਣ ਵਾਲਿਆਂ ਦੀ ਗਿਣਤੀ ਹੀ ਇੰਨੀ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਕੌਣ ਚਾਵਲਾ ਹੈ ਅਤੇ ਕੌਣ ਚੀਮਾ। 
ਜ਼ਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਵਿਖੇ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਦੇ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਗਏ ਸਨ, ਜਿੱਥੇ ਉਨ੍ਹਾਂ ਦੀ ਇਕ ਤਸਵੀਰ ਪਾਕਿਸਤਾਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਵਾਇਰਲ ਹੋ ਗਈ ਸੀ। ਇਸ ਤਸਵੀਰ ਨੂੰ ਲੈ ਕੇ ਲਗਾਤਾਰ ਸਿਆਸੀ ਸਵਾਲ ਚੁੱਕੇ ਜਾ ਰਹੇ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            