ਜਲੰਧਰ ਦੇ KMV ਕਾਲਜ ’ਚ ‘ਪੰਜਾਬ ਦਾ ਭਵਿੱਖ’ ਪ੍ਰੋਗਰਾਮ ’ਚ ਸ਼ਿਰਕਤ ਕਰਨ ਪੁੱਜੇ ਨਵਜੋਤ ਸਿੰਘ ਸਿੱਧੂ

Saturday, Dec 04, 2021 - 04:00 PM (IST)

ਜਲੰਧਰ ਦੇ KMV ਕਾਲਜ ’ਚ ‘ਪੰਜਾਬ ਦਾ ਭਵਿੱਖ’ ਪ੍ਰੋਗਰਾਮ ’ਚ ਸ਼ਿਰਕਤ ਕਰਨ ਪੁੱਜੇ ਨਵਜੋਤ ਸਿੰਘ ਸਿੱਧੂ

ਜਲੰਧਰ— ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਦੇ ਕੇ. ਐੱਮ. ਵੀ. ਕਾਲਜ ਵਿਖੇ ਇਕ ਪ੍ਰੋਗਰਾਮ ਦੌਰਾਨ ਸ਼ਿਰਕਤ ਕਰਨ ਪੁੱਜੇ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਕੇ. ਐੱਮ. ਵੀ. ਕਾਲਜ ’ਚ ‘ਪੰਜਾਬ ਦਾ ਭਵਿੱਖ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ’ਚ ਨਵਜੋਤ ਸਿੰਘ ਸਿੱਧੂ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਅਲਕਾ ਲਾਂਬਾ, ਕ੍ਰਿਸ਼ਾ ਅਲਵਾਰਾ, ਗੌਤਮ ਸੇਠ, ਬਰਿੰਦਰ ਢਿੱਲੋ, ਕੈਬਨਿਟ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ। ਕਾਲਜ ਪਹੰੁਚਣ ’ਤੇ ਜਿੱਥੇ ਨਵਜੋਤ ਸਿੰਘ ਸਿੱਧੂ, ਅਲਕਾ ਲਾਂਬਾ ਸਮੇਤ ਬਾਕੀ ਹੋਰ ਸ਼ਖ਼ਸੀਅਤਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ, ਉਥੇ ਹੀ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। 

PunjabKesari

ਪ੍ਰੋਗਰਾਮ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਵਿਦਿਆਰਥੀਆਂ ਦੇ ਨਾਲ ਹੀ ਆਪਣੇ ਵਿਚਾਰ ਸਾਂਝੇ ਕੀਤੇ, ਉਥੇ ਹੀ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਵਾਲ-ਜਵਾਬ ਵੀ ਦਿੱਤੇ। ਇਸ ਮੌਕੇ ਅਲਕਾ ਲਾਂਬਾ ਨੇ ਬੋਲਦੇ ਹੋਏ ਕਿਹਾ ਕਿ ਮੈਂ ਦਿੱਲੀ ’ਚ ਹੀ ਪੈਦਾ ਹੋਈ ਅਤੇ ਉਥੇ ਹੀ ਮੇਰੀ ਪਾਲਣ-ਪੋਸ਼ਣ ਹੋਇਆ। ਅਲਕਾ ਲਾਂਬਾ ਨੇ ਅਰਵਿੰਦਰ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਇਕ ਹਜ਼ਾਰ ਰੁਪਏ ਹਰ ਮਹੀਨੇ ਦੇਣ ਦੇ ਐਲਾਨ ਨੂੰ ਲੈ ਕੇ ਹਮਲਾ ਬੋਲਦੇ ਹੋਏ ਕਿਹਾ ਕਿ ਪੰਜਾਬ ’ਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਨਹੀਂ ਸਗੋਂ ਚੰਗੀ ਸਿੱਖਿਆ ਦੇਣੀ ਚਾਹੀਦਾ ਹੈ। 

ਇਹ ਵੀ ਪੜ੍ਹੋ:  ਕਾਂਸਟੇਬਲ ਫਰਜ਼ੀਵਾੜਾ ਮਾਮਲਾ, ਜਲੰਧਰ ’ਚ ਪ੍ਰਦਰਸ਼ਨ ਕਰ ਰਹੇ ਮੁੰਡੇ-ਕੁੜੀਆਂ ’ਤੇ ਪੁਲਸ ਨੇ ਕੀਤਾ ਲਾਠੀਚਾਰਜ

PunjabKesari

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਕਾਂਗਰਸ ਨੇ ਅੱਜ ਤੋਂ ਪੰਜਾਬ ਦਾ ਭਵਿੱਖ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਦੀ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੱਖਿਆ ਮੰਤਰੀ ਪਰਗਟ ਸਿੰਘ, ਕਾਂਗਰਸ ਦੀ ਰਾਸ਼ਟਰੀ ਬੁਲਾਰਣ ਅਲਕਾ ਲਾਂਬਾ, ਅਖ਼ਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਕ੍ਰਿਸ਼ਨਾ ਅਲਾਵਰੂ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੌਤਮ ਸੇਠੀ ਨੂੰ ਸੌਂਪੀ ਗਈ ਹੈ। 

PunjabKesari

ਇਸੇ ਦੌਰਾਨ ਉਹ ਇਹ ਸਾਰੇ ਦਿੱਗਜ ਅੱਜ ਕੰਨਿਆ ਮਹਾਵਿਦਿਆਲਿਆ ਜਲੰਧਰ ਪਹੁੰਚੇ, ਜਿੱਥੇ ਉਹ ਸਾਰੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ। ਵਿਦਿਆਰਥੀਆਂ ਦੇ ਨਾਲ ਪੜ੍ਹਾਈ ਅਤੇ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕੀਤੀ। ਦਰਅਸਲ ਕਾਂਗਰਸ ਦੇ ਯੁਵਾ ਨੇਤਾਵਾਂ ਸਮੇਤ ਸਿੱਖਿਆ ਮੰਤਰੀ ਅਤੇ ਸੂਬਾ ਪ੍ਰਧਾਨ ਸਿੱਖਿਆ ਸੰਸਥਾਵਾਂ ’ਚ ਜਾ ਕੇ ਵਿਦਿਆਰਥੀਆਂ ਨਾਵ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮਮੱਸਿਆਵਾਂ ਨੂੰ ਜਾਣਨ ਦੀ ਕੋਸ਼ਿਸ਼ ਕਰਨਗੇ। ਇਹ ਮੁਹਿੰਮ ਕਾਂਗਰਸ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਪੰਜਾਬ ਦਾ ਭਵਿੱਖ ਦਾ ਹਿੱਸਾ ਹੈ। ਕਾਂਗਰਸ ਦਾ ਇਹ ਪ੍ਰੋਗਰਾਮ ਚੋਣਾਵੀ ਸੀਜ਼ਨ ’ਚ ਕਾਲਜ, ਯੂਨੀਵਰਸਿਟੀਆਂ ’ਚ ਜਾ ਕੇ ਵਿਦਿਆਰਥੀ-ਵਿਦਿਆਰਥਣਾਂ ਨਾਲ ਸੰਪਰਕ ਕਾਇਮ ਕਰਕੇ ਉਨ੍ਹਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨਾ ਹੈ। 

PunjabKesari

ਇਹ ਵੀ ਪੜ੍ਹੋ: ਬੇਰਹਿਮ ਪਿਓ ਦਾ ਹੈਵਾਨੀਅਤ ਭਰਿਆ ਕਾਰਾ, ਭੈਣ-ਭਰਾ ਤੇ ਮਾਂ ਨਾਲ ਮਿਲ ਕੇ ਕੀਤਾ ਆਪਣੇ 2 ਬੱਚਿਆਂ ਦਾ ਕਤਲ


author

shivani attri

Content Editor

Related News