ਰਾਜਾ ਵੜਿੰਗ ਦੇ ਘਰ ਪਹੁੰਚੇ ਨਵਜੋਤ ਸਿੱਧੂ, ਅਹਿਮ ਮੁੱਦਿਆਂ ’ਤੇ ਹੋਈ ਚਰਚਾ
Saturday, Sep 25, 2021 - 12:10 PM (IST)
ਗਿੱਦੜਬਾਹਾ (ਮਨੀਸ਼ ਚਾਵਲਾ): ਪੰਜਾਬ ਸਰਕਾਰ ਦੇ ਕੈਬਨਿਟ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੀਤੀ ਦੇਰ ਰਾਤ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਚੰਡੀਗੜ੍ਹ ਰਿਹਾਇਸ਼ ’ਤੇ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਰਾਜਾ ਵੜਿੰਗ ਦੀ ਪਤਨੀ ਅ੍ਰਮਿਤਾ ਕੌਰ ਵੜਿੰਗ ਦੀ ਹਾਜ਼ਰ ਸਨ।
ਇਹ ਵੀ ਪੜ੍ਹੋ : ਅਬੋਹਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਛੋਟੇ ਹਾਥੀ ਅਤੇ ਕਾਰ ਦੀ ਟੱਕਰ ’ਚ 4 ਲੋਕਾਂ ਦੀ ਮੌਤ
ਇਸ ਮੀਟਿੰਗ ਨੂੰ ਪੰਜਾਬ ਕੈਬਨਿਟ ਦੇ ਵਿਸਤਾਰ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਦੀਆਂ ਦਿੱਲੀ ਮੀਟਿੰਗਾ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਰਾਜਾ ਵੜਿੰਗ ਦਾ ਘਰ ਜਾਣਾ ਰਾਜਾ ਵੜਿੰਗ ਲਈ ਕੋਈ ਖੁਸ਼ੀ ਦਾ ਸਮਾਚਾਰ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਅਕਾਲੀ ਦਲ ਅਤੇ ਬਾਦਲ ਪਰਿਵਾਰ ਨਾਲ ਬਾਦਲਾਂ ਦੇ ਜੱਦੀ ਜ਼ਿਲ੍ਹੇ ਵਿਚ ਮੁਕਾਬਲਾ ਕਰਨ ਲਈ ਰਾਜਾ ਵੜਿੰਗ ਸਭ ਤੋਂ ਵਧ ਯੋਗ ਹਨ ਅਤੇ ਰਾਜਾ ਵੜਿੰਗ ਦੀ ਬਾਦਲ ਪਰਿਵਾਰ ਨੂੰ ਉਨ੍ਹਾਂ ਦੇ ਘਰ ਵਿਚ ਢਾਹ ਸਕਦੇ ਹਨ।
ਇਹ ਵੀ ਪੜ੍ਹੋ : ਬਾਦਲ ਪਰਿਵਾਰ ਦੇ ਟਾਕਰੇ ਲਈ ਰਾਜਾ ਵੜਿੰਗ ਨੂੰ ਮੰਤਰੀ ਮੰਡਲ ’ਚ ਥਾਂ ਮਿਲਣੀ ਯਕੀਨੀ!
ਦੂਜੇ ਪਾਸੇ ਸਿੱਧੂ ਦੀ ਇਸ ਫ਼ੇਰੀ ਤੋਂ ਬਾਅਦ ਰਾਜਾ ਵੜਿੰਗ ਦੇ ਨਜ਼ਦੀਆਂ ਵਿਚ ਵੀ ਜੋਸ਼ ਭਰ ਗਿਆ ਹੈ ਅਤੇ ਗਿੱਦੜਬਾਹਾ ਹਲਕੇ ਸਮੇਤ ਪੂਰੇ ਪੰਜਾਬ ਅਤੇ ਦੇਸ਼ ਭਰ ਦੇ ਰਾਜਾ ਵੜਿੰਗ ਦੇ ਨਜ਼ਦੀਕੀ ਰਾਜਾ ਵੜਿੰਗ ਦੇ ਮੰਤਰੀ ਬਣਨ ਦੇ ਐਲਾਨ ਦੇ ਇੰਤਜ਼ਾਰ ’ਚ ਹਨ, ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਵਿਚ ਇਸ ਤੋਂ ਪਹਿਲਾਂ ਪਹਿਲੇ ਦਿਨ ਹੀ ਰਾਤ 12 ਵਜੇ ਰਾਜਾ ਵੜਿੰਗ ਦੇ ਘਰ ਉਨ੍ਹਾਂ ਨੂੰ ਮਿਲਣ ਪੁੱਜੇ ਸਨ।
ਇਹ ਵੀ ਪੜ੍ਹੋ : ਮੋਗਾ ਦੇ ਡਿਪਟੀ ਮੇਅਰ ਦੇ ਥੱਪੜ ਮਾਰਨ ਦੇ ਮਾਮਲੇ ’ਚ ਲੁਧਿਆਣਾ ਦੇ ਥਾਣਾ ਮੁਖੀ ’ਤੇ ਵੱਡੀ ਕਾਰਵਾਈ