ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ

Monday, Sep 20, 2021 - 10:37 AM (IST)

ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ

ਲੁਧਿਆਣਾ (ਹਿਤੇਸ਼) : ਨਵਜੋਤ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਨਾ ਬਣਾਉਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਨੂੰ ਵਜ੍ਹਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਸੁਨੀਲ ਜਾਖੜ ਨੂੰ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਸ਼ੁਰੂ ਹੋ ਗਈ ਸੀ, ਜਿਸ ਨੂੰ ਲੈ ਕੇ ਕੋਈ ਟਿੱਪਣੀ ਕਰਨ ਦੀ ਬਜਾਏ ਕੈਪਟਨ ਨੇ ਸਿਰਫ ਇੰਨਾ ਹੀ ਕਿਹਾ ਸੀ ਕਿ ਹਾਈਕਮਾਨ ਨੂੰ ਜੋ ਕਾਬਿਲ ਲੱਗੇ, ਉਸ ਨੂੰ ਮੁੱਖ ਮੰਤਰੀ ਬਣਾਉਣ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ SFJ ਵੱਲੋਂ ਸਥਾਪਿਤ ਮਾਡਿਊਲ ਦਾ ਕੀਤਾ ਪਰਦਾਫਾਸ਼, ਖੰਨਾ ਤੋਂ 3 ਵਿਅਕਤੀ ਗ੍ਰਿਫ਼ਤਾਰ

ਕੁੱਝ ਵਿਧਾਇਕਾਂ ਵੱਲੋਂ ਜਾਖੜ ਦੇ ਨਾਂ ’ਤੇ ਇਤਰਾਜ਼ ਜਤਾਉਣ ਤੋਂ ਬਾਅਦ ਰੰਧਾਵਾ ਦੀ ਵਾਰੀ ਆਈ ਤਾਂ ਸਿੱਧੂ ਨੇ ਵੀ ਆਪਣਾ ਨਾਂ ਅੱਗੇ ਕਰ ਦਿੱਤਾ ਪਰ ਇਸ ਸਬੰਧੀ ਕੈਪਟਨ ਦੇ ਤੇਵਰਾਂ ਦੇ ਮੱਦੇਨਜ਼ਰ ਸਿੱਧੂ ਦਾ ਨਾਂ ਪਿੱਛੇ ਕਰ ਦਿੱਤਾ ਗਿਆ, ਜਿਸ ਵਿਚ ਕੈਪਟਨ ਨੇ ਇਹ ਵੀ ਸਾਫ਼ ਕਰ ਦਿੱਤਾ ਸੀ ਕਿ ਸਿੱਧੂ ਇਕ ਵਿਭਾਗ ਨਹੀਂ ਚਲਾ ਸਕਿਆ, ਮੁੱਖ ਮੰਤਰੀ ਦੀ ਕੁਰਸੀ ਕਿਵੇਂ ਸੰਭਾਲੇਗਾ।

ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਚੁੱਕਣਗੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ

ਕੈਪਟਨ ਵੱਲੋਂ ਸਿੱਧੂ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਸਬੰਧਾਂ ਕਾਰਨ ਦੇਸ਼ ਅਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਖ਼ਤਰਾ ਦੱਸਣ ਦੇ ਬਾਅਦ ਦੂਜੀਆਂ ਪਾਰਟੀਆਂ ਵੱਲੋਂ ਮੁੱਦਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਕੋਈ ਵਿਵਾਦ ਖੜ੍ਹਾ ਹੋਣ ਤੋਂ ਬਚਣ ਲਈ ਹਾਈਕਮਾਨ ਨੇ ਸਿੱਧੂ ਤੋਂ ਕਿਨਾਰਾ ਕਰ ਲਿਆ। ਜੇਕਰ ਰੰਧਾਵਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੈਪਟਨ ਦੇ ਤੇਵਰਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਿਤਾ ਸਮਾਨ ਦੱਸ ਕੇ ਮਾਹੌਲ ਠੰਡਾ ਕਰਨ ਦੀ ਕੋਸ਼ਿਸ਼ ਕੀਤੀ ਪਰ ਰੰਧਾਵਾ ਦਾ ਨਾਂ ਵੀ ਕੈਪਟਨ ਦੇ ਕੱਟੜ ਵਿਰੋਧੀਆਂ ’ਚ ਗਿਣਿਆ ਜਾਂਦਾ ਹੈ ਅਤੇ ਕੈਪਟਨ ਕਹਿ ਚੁੱਕੇ ਹਨ ਕਿ ਉਨ੍ਹਾਂ ਦੇ ਖੇਮੇ ਨੂੰ ਨਜ਼ਰਅੰਦਾਜ਼ ਕਰਨ ’ਤੇ ਫਲੋਰ ਟੈਸਟ ਦੀ ਨੌਬਤ ਆ ਸਕਦੀ ਹੈ।

ਇਹ ਵੀ ਪੜ੍ਹੋ : ‘ਚੰਨੀ ਨੂੰ ਮੁੱਖ ਮੰਤਰੀ ਬਣਾਉਣ ’ਚ ਸਿੱਧੂ ਦਾ ਅਹਿਮ ਰੋਲ, ਦਲਿਤ ਵੋਟਬੈਂਕ ਵੀ ਬਣਿਆ ਕਾਰਨ’

ਜਿਸ ਦੇ ਕਾਰਨ ਸਿੱਧੂ ਅਤੇ ਰੰਧਾਵਾ ਦਾ ਪੱਤਾ ਕੱਟਣ ਤੋਂ ਬਾਅਦ ਕੈਪਟਨ ਦੇ ਇਕ ਹੋਰ ਵਿਰੋਧੀ ਚੰਨੀ ਦੀ ਵਾਰੀ ਆਈ ਤਾਂ ਦਲਿਤ ਦਾ ਵਿਰੋਧ ਕਰਨ ਦੀ ਬਜਾਏ ਫਿਲਹਾਲ ਕੈਪਟਨ ਨੇ ਵਧਾਈ ਦੇ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News