ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਵੱਡਾ ਨਿਸ਼ਾਨਾ, ਕਿਹਾ-ਕਾਂਗਰਸ ਦੀ ਸਾਰੀ ਜੂਠ 'ਆਪ' ਕੋਲ
Monday, Jan 17, 2022 - 06:27 PM (IST)
ਅੰਮ੍ਰਿਤਸਰ (ਬਿਊਰੋ) - ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਜਾਬ ’ਚ ਹੋ ਰਹੀਆਂ ਚੋਣਾਂ ਦੀ ਬਦਲੀ ਤਾਰੀਖ਼ ਨੂੰ ਲੈ ਕੇ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੀ ਆਤਮਾ ਹਨ। ਲੋਕਾਂ ਦੇ ਕਹਿਣ ’ਤੇ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਇਸ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਅੰਦਰ ਧਾਰਮਿਕ ਭਾਵਨਾਵਾਂ ਭਰੀਆਂ ਹੋਈਆਂ ਹਨ। ਨਵਜੋਤ ਸਿੱਧੂ ਨੇ ‘ਆਪ’ ਵਲੋਂ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ ’ਤੇ ਨਿਸ਼ਾਨਾ ਸਾਧਿਆ ਗਿਆ। ਨਵਜੋਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਸਾਰੀ ਕਾਂਗਰਸ ਦੀ ਜੂਠ ਹੈ।
ਪੜ੍ਹੋ ਇਹ ਵੀ ਖ਼ਬਰ - ਕੇਂਦਰੀ ਜੇਲ੍ਹ ਬਠਿੰਡਾ ’ਚ ਫੋਨ 'ਤੇ ਗੱਲ ਨਾ ਕਰਵਾਉਣ ਤੋਂ ਭੜਕੇ ਗੈਂਗਸਟਰ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ
ਨਵਜੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਏਜੰਡੇ ’ਤੇ ਚੋਣਾਂ ਲੜਨ ਜਾ ਰਹੀ ਹੈ। ਅਸੀਂ ਕੇਜਰੀਵਾਲ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਲੌਲੀਪੌਪ ਨਹੀਂ ਦੇਵਾਂਗੇ। ਨਵਜੋਤ ਸਿੱਧੂ ਨੇ 'ਪੰਜਾਬ ਮਾਡਲ' ਦੇ ਤਹਿਤ ਪੰਜਾਬ ਦੇ ਲੋਕਾਂ ਨੂੰ ਕਈ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ। ਨਵਜੋਤ ਨੇ ਕਿਹਾ ਕਿ ਨੌਕਰੀ ਕਰਨ ਵਾਲੀਆਂ ਜਨਾਨੀਆਂ ਨੂੰ ਨਹੀਂ ਸਗੋਂ ਜ਼ਰੂਰਤਮੰਦ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਹਰੇਕ ਮਹੀਨੇ ਦਿੱਤੇ ਜਾਣਗੇ ਅਤੇ ਘਰ ਵਰਤੋਂ ਲਈ 8 ਸਲੰਡਰ ਵੀ ਦਿੱਤੇ ਜਾਣਗੇ। ਨਵਜੋਤ ਨੇ ਕਿਹਾ ਕਿ ਪੜ੍ਹਾਈ ਨੂੰ ਲੈ ਕੇ ਵੀ ਕੁੜੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾਵੇਗੀ। ਇਸ ਦੌਰਾਨ 5ਵੀਂ ਪਾਸ ਕਰ ਚੁੱਕੀ ਕੁੜੀ ਨੂੰ 5 ਹਜ਼ਾਰ ਰੁਪਏ, 8ਵੀਂ ਪਾਸ ਕਰ ਚੁੱਕੀ ਕੁੜੀ ਨੂੰ 10 ਹਜ਼ਾਰ ਰੁਪਏ, 10ਵੀਂ ਪਾਸ ਕਰ ਚੁੱਕੀ ਕੁੜੀ ਨੂੰ 15 ਹਜ਼ਾਰ ਰੁਪਏ ਦੇ ਨਾਲ ਟੈਬਲੇਟ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਇਸ ਤੋਂ ਇਲਾਵਾ 12ਵੀਂ ਪਾਸ ਕਰ ਚੁੱਕੀ ਕੁੜੀ ਨੂੰ 20 ਹਜ਼ਾਰ ਰੁਪਏ ਦਿੱਤੇ ਜਾਣਗੇ। ਨਵਜੋਤ ਨੇ ਕਿਹਾ ਕਿ ਅਸੀਂ ਕੇਜਰੀਵਾਲ ਦੀ ਤਰ੍ਹਾਂ 18 ਸਾਲ ਪੂਰੀ ਕਰ ਚੁੱਕੀ ਜਨਾਨੀ ਨੂੰ ਪੈਸੇ ਨਹੀਂ ਦੇ ਰਹੇ ਅਸੀਂ ਸਭ ਨੂੰ ਬਰਾਮਦ ਰੱਖ ਰਹੇ ਹਾਂ। ਸ਼ਰਾਬ ਕਾਰਪੋਰੇਸ਼ਨ ’ਤੇ ਬੋਲਦੇ ਹੋਏ ਨਵਜੋਤ ਨੇ ਕਿਹਾ ਕਿ ਸ਼ਰਾਬ ਜੀ.ਐੱਸ.ਟੀ. ਤੋਂ ਬਾਹਰ ਹੈ। ਇਸ ਦੇ ਵੈਟ ਲਗਾਉਣ ਵਾਲੇ ਜ਼ਿਆਦਾ ਪੈਸੇ ਕਮਾ ਰਹੇ ਹਨ। ਸ਼ਰਾਬ ਤੋਂ ਤਾਮਿਲਨਾਡੂ ਨੂੰ 37 ਹਜ਼ਾਰ ਕਰੋੜ ਦੀ ਕਮਾਈ ਹੋ ਰਹੀ ਹੈ, ਜਦਕਿ ਇਸ ਦੀ ਖਪਤ ਪੰਜਾਬ ਨਾਲੋਂ ਅੱਧੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ’ਚ ਸ਼ਰਾਬ ਦੀ ਹੋ ਰਹੀ ਗੈਰ-ਕਾਨੂੰਨੀ ਵਿਕਰੀ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਸ਼ਰਾਬ ਦੇ ਸਰਕਾਰੀ ਠੇਕੇ ਖੋਲ੍ਹ ਦਿੱਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਪੰਜਾਬ ਸਟੇਟ ਕੇਬਲ ਰੈਗੂਲੇਟਰੀ ਕਮਿਸ਼ਨ ’ਤੇ ਬੋਲਦੇ ਹੋਏ ਨਵਜੋਤ ਨੇ ਕਿਹਾ ਕਿ ਪੰਜਾਬ ਵਿੱਚ 2 ਕਰੋੜ ਟੀ.ਵੀ. ਸੈੱਟ ਹਨ। ਪੰਜਾਬ ਮਾਡਲ ਦੇ ਤਹਿਤ 400 ਦੀ ਕੇਬਲ 200 ਰੁਪਏ ’ਚ ਦਿੱਤੀ ਜਾਵੇਗੀ, ਜਿਸ ਨਾਲ 3 ਤੋਂ 5 ਹਜ਼ਾਰ ਕਰੋੜ ਦਾ ਰੇਵੇਨਿਊ ਹਾਸਲ ਹੋਵੇਗਾ। ਟ੍ਰਾਂਸਪੋਰਟ ਕਾਰਪੋਰੇਸ਼ਨ ’ਤੇ ਬੋਲਦੇ ਹੋਏ ਨਵਜੋਤ ਨੇ ਕਿਹਾ ਕਿ ਬੱਸਾਂ ਬੰਦ ਕਰਨ ਨਾਲ ਕੁਝ ਨਹੀਂ ਹੋਵੇਗਾ। ਪਾਲਸੀ ਦੇ ਬਗੈਰ ਮਾਫ਼ੀਆ ਬੰਦ ਨਹੀਂ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ