ਬੇਅਦਬੀ ਮਾਮਲੇ ਨੂੰ ਲੈ ਕੇ ‘ਨਵਜੋਤ ਸਿੱਧੂ’ ਨੇ ਮੁੜ ਘੇਰੇ ਬਾਦਲ, ਕਿਸਾਨਾਂ ਲਈ ਆਖੀ ਵੱਡੀ ਗੱਲ

Sunday, Jun 27, 2021 - 01:41 PM (IST)

ਬੇਅਦਬੀ ਮਾਮਲੇ ਨੂੰ ਲੈ ਕੇ ‘ਨਵਜੋਤ ਸਿੱਧੂ’ ਨੇ ਮੁੜ ਘੇਰੇ ਬਾਦਲ, ਕਿਸਾਨਾਂ ਲਈ ਆਖੀ ਵੱਡੀ ਗੱਲ

ਚੰਡੀਗੜ੍ਹ (ਬਿਊਰੋ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਰਹਿਣ ਵਾਲੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੁੜ ਤੋਂ ਜੰਗ ਛੇੜ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਬੇਅਦਬੀ ਮਾਮਲੇ ਨੂੰ ਲੈ ਕੇ ਨਿਸ਼ਾਨੇ ਸੇਧ ਰਹੇ ਹਨ। ਅੱਜ ਵੀ ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਬਾਦਲਾਂ ਨੂੰ ਘੇਰੇ ’ਚ ਲੈਂਦੇ ਹੋਏ ਕਿਹਾ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੁਲਸ ਵਲੋਂ ਕੀਤੀ ਗਈ ਫਾਇਰਿੰਗ ਦੀ ਘਟਨਾ ਦੇ ਪਿੱਛੇ ਬਾਦਲਾਂ ਦੀ ‘ਰਾਜਨੀਤਿਕ ਦਖਲਅੰਦਾਜ਼ੀ ਅਤੇ ਵੋਟਾਂ ਦਾ ਧਰੁਵੀਕਰਨ ਹੈ। 

ਪੜ੍ਹੋ ਇਹ ਵੀ ਖ਼ਬਰ -  ਹੈਰਾਨੀਜਨਕ : ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਨੂੰ ‘ਲਾਈਕਸ’ ਦੇ ਬਦਲੇ ਮਿਲੇ 8 ਗੁਣਾ ਵੱਧ 'Dislikes'

PunjabKesari

ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨੂੰ ਲਪੇਟੇ ’ਚ ਲੈਂਦੇ ਹੋਏ ਉਨ੍ਹਾਂ ’ਤੇ ਦੋਸ਼ ਲਗਾਏ ਗਏ ਕਿ ਬਾਦਲਾਂ ਨੇ ਚੋਣਾਂ ਵਿੱਚ ਵਰਤਣ ਕਰਕੇ 2007 ਤੋਂ ਲੈ ਕੇ 2014 ਤੱਕ ਡੇਰਾ ਸਾਧ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਅਦਾਲਤ 'ਚ ਕੋਈ ਚਲਾਨ ਪੇਸ਼ ਨਹੀਂ ਕੀਤਾ ਸਗੋਂ ਉਸ ਸਮੇਂ ਬਾਦਲਾਂ ਨੇ ਉਲਟਾ ਉਸ ਖ਼ਿਲਾਫ਼ ਦਰਜ ਹੋਈ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਹੁਕਮ ਦਿੱਤੇ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

PunjabKesari

ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ, ਜੋ ਕਿਸਾਨਾਂ ਦੇ ਸਬੰਧ ’ਚ ਹੈ। ਸਿੱਧੂ ਨੇ ਕਿਸਾਨਾਂ ਟਵੀਟ ਕਰਦੇ ਹੋਏ ਕਿਹਾ ਕਿ ‘ਐੱਮ.ਐੱਸ.ਪੀ. ਨੂੰ ਕਾਨੂੰਨੀ ਆਧਾਰ ਦੇਣ ’ਤੇ ਐੱਮ.ਐੱਸ.ਪੀ. ਨੂੰ ਕੁੱਲ ਖੇਤੀ ਲਾਗਤ (ਸਵਾਮੀਨਾਥਨ ਕਮੇਟੀ ਦਾ C2 ਫਾਰਮੂਲਾ) ਤੋਂ 50 ਫੀਸਦੀ ਵੱਧ ਕਰਨ ਤੋਂ ਮੁੱਕਰੀ ਕੇਂਦਰ ਸਰਕਾਰ ਅੱਕ ਕੇ ਕਿਸਾਨਾਂ 'ਤੇ ਹਿੰਸਕ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਦੇ ਹਿੱਤਾਂ ਲਈ ਧੱਕੇ ਨਾਲ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਚੱਕਰਵਿਊ 'ਚੋਂ ਨਿਕਲਣ ਦਾ ਇੱਕੋ-ਇੱਕ ਰਾਹ ਅਤੇ ਇਕੋ-ਇੱਕ ਹੱਲ ਉਹੀਂ ਹੈ, ਜੋ ਮੈਂ ਪ੍ਰੋਗਰਾਮ 2017 'ਚ ਪਹਿਲੀ ਵਾਰ “ਪੰਜਾਬ ਕੈਬਨਿਟ ਦੀ ਹੱਕ ਕਮੇਟੀ” ਵਿੱਚ ਸੁਝਾਇਆ ਸੀ।

ਪੜ੍ਹੋ ਇਹ ਵੀ ਖ਼ਬਰ - ਜੈਪਾਲ ਭੁੱਲਰ ਦੇ ਸਾਥੀ ਭੱਲਾ ਸੇਖੂ ਨੇ ਗੈਂਗਸਟਰ ਕੁਲਬੀਰ ਨਰੂਆਣਾ ’ਤੇ ਹੋਏ ਹਮਲੇ ਦੀ ਲਈ ਜ਼ਿੰਮੇਵਾਰੀ


author

rajwinder kaur

Content Editor

Related News