ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!
Thursday, Jul 15, 2021 - 11:59 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਾਟੋ-ਕਲੇਸ਼ ਨੂੰ ਹਾਈਕਮਾਂਡ ਨੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਵੰਡ ਕੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਛੁੱਟੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਚੱਲ ਰਹੇ ਸਿੱਧੂ ਨੂੰ ਬੇਸ਼ੱਕ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੈਪੇਂਨ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ
ਇਸ ਤੋਂ ਇਲਾਵਾ ਵਿਜੇਇੰਦਰ ਸਿੰਗਲਾ ਨੂੰ ਪਾਰਟੀ ਵਲੋਂ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਚੌਧਰੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿੰਗਲਾ ਤੇ ਚੌਧਰੀ ਦੋਵਾਂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਉੱਥੇ ਹੀ ਕੈਪਟਨ ਧੜੇ ਤੋਂ ਵੱਖ ਚੱਲ ਰਹੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਮੋਢਿਆ ’ਤੇ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਪਾਉਂਦਿਆਂ ਉਨ੍ਹਾਂ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਹਾਲਾਂਕਿ ਇਨ੍ਹਾਂ ਨਿਯੁਕਤੀਆਂ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)