ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਹੁਸੈਨੀਵਾਲਾ ਬਾਰਡਰ ''ਤੇ ਪਹੁੰਚੇ ਨਵਜੋਤ ਸਿੱਧੂ
Monday, Aug 14, 2017 - 05:46 PM (IST)
ਫਿਰੋਜ਼ਪੁਰ— ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਫਿਰੋਜ਼ਪੁਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਹੁਸੈਨੀਵਾਲਾ ਬਾਰਡਰ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ।
ਇੱਥੇ ਦੱਸ ਦੇਈਏ ਕਿ ਪੂਰਾ ਭਾਰਤ ਕੱਲ੍ਹ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਦੇ ਚੱਪੇ-ਚੱਪੇ 'ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
