ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ, ਬੇਕਾਬੂ ਹੋਈ ਭੀੜ ਨੇ ਤੋੜਿਆ ਕਾਂਗਰਸ ਭਵਨ ਦਾ ਦਰਵਾਜ਼ਾ (ਤਸਵੀਰਾਂ)

Thursday, Jul 29, 2021 - 06:10 PM (IST)

ਜਲੰਧਰ (ਰਾਹੁਲ, ਸੋਨੂੰ, ਚੋਪੜਾ))—  ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ। ਸਿੱਧੂ ਦੇ ਆਉਣ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਲੰਧਰ ਪਹੁੰਚਦੇ ਹੀ ਜਿੱਥੇ ਨਵਜੋਤ ਸਿੰਘ ਸਿੱਧੂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ, ਉਥੇ ਹੀ ਸਿੱਧੂ ਨੂੰ ਵੇਖ ਇਕੱਠੀ ਹੋਈ ਭੀੜ ਓਵਰਕੰਟਰੋਲ ਹੋ ਗਈ। ਹਾਲਾਤ ਇਹੋ ਜਿਹੇ ਬਣ ਗਏ ਕਿ ਇਸ ਮੌਕੇ ਬੇਕਾਬੂ ਭੀੜ ਵੱਲੋਂ ਕਾਂਗਰਸ ਭਵਨ ਦਾ ਦਰਵਾਜ਼ਾ ਵੀ ਤੋੜ ਦਿੱਤਾ ਗਿਆ ਅਤੇ ਗਮਲੇ ਵੀ ਉਖਾੜ ਦਿੱਤੇ ਗਏ।
ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਬਿਆਨ, ਚੋਣ ਪ੍ਰਚਾਰ ਲਈ ਤਾਂ ਹੀ ਜਾਵਾਂਗੇ ਜਦੋਂ ਸਾਰੇ ਵਾਅਦੇ ਹੋਣਗੇ ਪੂਰੇ

PunjabKesariਹਾਲਾਤ ਇਹੋ ਜਿਹੇ ਬਣ ਗਏ ਕਿ ਇਸ ਮੌਕੇ ਬੇਕਾਬੂ ਭੀੜ ਵੱਲੋਂ ਕਾਂਗਰਸ ਭਵਨ ਦਾ ਦਰਵਾਜ਼ਾ ਵੀ ਤੋੜ ਦਿੱਤਾ ਗਿਆ ਅਤੇ ਗਮਲੇ ਵੀ ਉਖਾੜ ਦਿੱਤੇ ਗਏ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਖੇਤੀਬਾੜੀ ਦੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ। ਐਗਰੀਕਲਚਰ ਇਕ ਸਟੇਟ ਸਬਜੈਕਟ ਹੈ, ਉਸ ਦੇ ਉੱਪਰ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ। ਕੇਂਦਰ ਸਰਕਾਰ ਸਟੇਟ ਦੇ ਅਧਿਕਾਰਾਂ ਨੂੰ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ 'ਤੇ ਐੱਸ. ਵਾਈ. ਐੱਲ. ਵਾਂਗੂੰ ਪੱਕਾ ਸਟੈਂਡ ਲੈਣ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਸੰਪਰਕ ਸਾਧਨਾ ਚਾਹੀਦਾ ਹੈ, ਚਾਹੇ ਉਹ ਡਾਕਟਰ, ਅਧਿਆਪਕ ਜਾਂ ਫਿਰ ਸਫ਼ਾਈ ਕਰਮਚਾਰੀ ਹੋਣ। 
PunjabKesari

ਨਵਜੋਤ ਸਿੱਧੂ ਦਾ ਵਿਧਾਇਕਾਂ ਤੇ ਕਾਂਗਰਸ ਅਹੁਦੇਦਾਰਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਚੜ੍ਹਿਆ ਅਨੁਸ਼ਾਸਨਹੀਣਤਾ ਦੀ ਭੇਟ
ਕਾਂਗਰਸ ਭਵਨ ਵਿਚ ਆਪਣੀ ਪਹਿਲੀ ਫੇਰੀ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਖੇਮੇ ਦੇ ਵਿਧਾਇਕਾਂ ਸਮੇਤ ਜ਼ਿਲ੍ਹੇ ਦੇ ਸਾਰੇ ਕਾਂਗਰਸੀ ਵਿਧਾਇਕ ਪ੍ਰੋਗਰਾਮ ਵਿਚ ਸ਼ਾਮਲ ਹੋਏ। ਹਾਲਾਂਕਿ ਕਾਂਗਰਸ ਦੇ ਵਿਧਾਇਕਾਂ, ਜ਼ਿਲਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਫਰੰਟੀਅਲ ਸੰਗਠਨਾਂ ਦੇ ਪ੍ਰਧਾਨਾਂ ਨਾਲ ਪ੍ਰਦੇਸ਼ ਪ੍ਰਧਾਨ ਦੀ ਵਨ-ਟੂ-ਵਨ ਮੁਲਾਕਾਤ ਦਾ ਤੈਅ ਪ੍ਰੋਗਰਾਮ ਅਨੁਸ਼ਾਸਨਹੀਣਤਾ ਦੀ ਭੇਟ ਚੜ੍ਹ ਗਿਆ ਪਰ ਲੰਮੀ ਜੱਦੋ-ਜਹਿਦ ਤੋਂ ਬਾਅਦ ਆਖ਼ਿਰਕਾਰ ਕਾਂਗਰਸੀ ਆਗੂ ਕਿਸੇ ਤਰ੍ਹਾਂ ਮੰਚ ਨੂੰ ਵਿਵਸਥਿਤ ਕਰਨ ਵਿਚ ਸਫ਼ਲ ਹੋਏ। ਉਪਰੰਤ ਪ੍ਰਦੇਸ਼ ਪ੍ਰਧਾਨ ਨੇ ਵਰਕਰਾਂ ਨੂੰ ਸਿਰਫ਼ ਲਗਭਗ 28 ਮਿੰਟ ਸੰਬੋਧਨ ਕੀਤਾ, ਜਿਸ ਤੋਂ ਬਾਅਦ ਪ੍ਰੋਗਰਾਮ ਦੀ ਸਮਾਪਤੀ ਕਰ ਦਿੱਤੀ ਗਈ।

ਨਵਜੋਤ ਸਿੱਧੂ ਦੇ ਕਾਂਗਰਸ ਭਵਨ ਪਹੁੰਚਣ ਤੋਂ ਪਹਿਲਾਂ ਹੀ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਕੱਦਾਵਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ, ਸਾਬਕਾ ਮੰਤਰੀ ਅਤੇ ਸਾਬਕਾ ਮੇਅਰ ਜੈਕਿਸ਼ਨ ਸੈਣੀ ਤੋਂ ਇਲਾਵਾ ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਪਰਗਟ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਸੁਰਿੰਦਰ ਚੌਧਰੀ, ਹਲਕਾ ਫਿਲੌਰ ਦੇ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ, ਮੇਅਰ ਜਗਦੀਸ਼ ਰਾਜ ਰਾਜਾ ਸਮੇਤ ਕਈ ਕੌਂਸਲਰ, ਬਲਾਕ ਕਾਂਗਰਸ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਰ ਅਤੇ ਵਰਕਰ ਮੌਜੂਦ ਸਨ। ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਅਤੇ ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਨੇ ਸਿੱਧੂ ਨੂੰ ਬੁੱਕੇ ਭੇਟ ਕਰ ਕੇ ਉਨ੍ਹਾਂ ਦਾ ਸੁਆਗਤ ਕੀਤਾ।
 

ਇਹ ਵੀ ਪੜ੍ਹੋ: ਦਿੱਲੀ ਵਿਖੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨਾਲ ਕੀਤੀ ਮੁਲਾਕਾਤ

PunjabKesari

ਕੋਵਿਡ-19 ਗਾਈਡਲਾਈਨਜ਼ ਦੀਆਂ ਉੱਡੀਆਂ ਧੱਜੀਆਂ
ਕਾਂਗਰਸ ਭਵਨ ਵਿਚ ਪ੍ਰੋਗਰਾਮ ਦੌਰਾਨ ਕੋਵਿਡ-19 ਗਾਈਡਲਾਈਨਜ਼ ਦੀਆਂ ਜੰਮ ਕੇ ਧੱਜੀਆਂ ਉਡਾਈਆਂ ਗਈਆਂ। ਕਾਂਗਰਸ ਭਵਨ ਆਗੂਆਂ ਨਾਲ ਖਚਾਖਚ ਭਰਿਆ ਹੋਇਆ ਸੀ ਪਰ ਇਸ ਦੌਰਾਨ ਵਧੇਰੇ ਲੋਕਾਂ ਨੇ ਮਾਸਕ ਪਹਿਨਣ ਦੀ ਲੋੜ ਵੀ ਨਹੀਂ ਸਮਝੀ ਅਤੇ ਸੋਸ਼ਲ ਡਿਸਟੈਂਸਿੰਗ ਦਾ ਉਲੰਘਣ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਭਵਨ ਦੇ ਨੇੜੇ-ਤੇੜੇ ਖੜ੍ਹੇ ਕੁਝ ਲੋਕਾਂ ਦਾ ਕਹਿਣਾ ਸੀ ਕਿ ਕੀ ਹੁਣ ਪੰਜਾਬ ਸਰਕਾਰ ਨੂੰ ਕੋਰੋਨਾ ਦਾ ਖ਼ੌਫ਼ ਨਹੀਂ ਹੈ? ਕੀ ਕੋਰੋਨਾ ਮਹਾਮਾਰੀ ਸਿਰਫ਼ ਆਮ ਲੋਕਾਂ ਲਈ ਹੀ ਹੈ?

PunjabKesari

ਸੁੱਖਾ ਲਾਲੀ ਦਾ ਮੋਬਾਇਲ ਚੋਰੀ, ਕਈਆਂ ਦੀਆਂ ਜੇਬਾਂ ਕੱਟੀਆਂ
ਅੱਜ ਪ੍ਰੋਗਰਾਮ ਦੌਰਾਨ ਹੋਈ ਧੱਕਾ-ਮੁੱਕੀ ਵਿਚ ਜੇਬ ਕਤਰਿਆਂ ਨੇ ਵੀ ਆਪਣੇ ਹੱਥ ਖੂਬ ਅਜ਼ਮਾਏ। ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਦਾ ਲਗਭਗ ਇਕ ਲੱਖ ਰੁਪਏ ਦੀ ਕੀਮਤ ਦਾ ਆਈਫੋਨ ਚੋਰੀ ਹੋ ਗਿਆ। ਇਸ ਤੋਂ ਇਲਾਵਾ ਕਾਂਗਰਸ ਭਵਨ ਵਿਚ ਕਈ ਲੋਕਾਂ ਦੀਆਂ ਜੇਬਾਂ ਕੱਟੀਆਂ ਗਈਆਂ। ਕਈ ਆਗੂ ਤਾਂ ਆਪਣੇ ਹੋਏ ਨੁਕਸਾਨ ਨੂੰ ਲੈ ਕੇ ਖੁਦ ਨੂੰ ਹੀ ਨਿੰਦਦੇ ਨਜ਼ਰ ਆਏ।

PunjabKesari

ਇਸ ਪ੍ਰੋਗਰਾਮ ਲਈ ਵਰਕਰਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਪਰ ਚੋਣਵੇਂ ਅਹੁਦੇਦਾਰਾਂ, ਚੇਅਰਮੈਨਾਂ ਨਾਲ ਹੀ ਸਿੱਧੂ ਦੀ ਮੁਲਾਕਾਤ ਕਰਵਾਈ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਨੇ ਪਹਿਲਾਂ ਕਾਂਗਰਸ ਭਵਨ ਵਿਚ ਜਲੰਧਰ ਸਮੇਤ ਕਪੂਰਥਲਾ,ਹੁਸ਼ਿਆਰਪੁਰ, ਨਵਾਂਸ਼ਹਿਰ 4 ਜ਼ਿਲਿਆਂ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਤੈਅ ਕੀਤਾ ਸੀ ਪਰ ਬਾਅਦ ਵਿਚ ਇਸਨੂੰ ਜਲੰਧਰ ਜ਼ਿਲ੍ਹੇ ਤੱਕ ਹੀ ਸੀਮਤ ਰੱਖਿਆ ਗਿਆ ਹੈ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News