ਨਵਜੋਤ ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਟਾਲਿਆ
Saturday, Nov 09, 2024 - 10:44 AM (IST)
ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਟਾਲ ਦਿੱਤਾ ਹੈ। ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਹ ਅੱਜ ਆਪਣੇ ਪਰਿਵਾਰ ਸਮੇਤ ਪਾਕਿਸਤਾਨ ਜਾਣ ਵਾਲੇ ਸਨ, ਜਿਸ ਦੀ ਸੂਚਨਾ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਹੀ ਸਾਂਝੀ ਕੀਤੀ ਸੀ, ਪਰ ਅੱਜ ਸਵੇਰੇ ਅਚਾਨਕ ਉਨ੍ਹਾਂ ਨੇ ਆਪਣਾ ਪ੍ਰੋਗਰਾਮ ਟਾਲ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਫ਼ਾਇਰਿੰਗ ਮਾਮਲੇ ਵਿਚ ਨਵਾਂ ਮੋੜ
ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾ. ਨਵਜੋਤ ਕੌਰ, ਧੀ ਰਾਬੀਆ ਅਤੇ ਹੋਰਨਾਂ ਦੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਨ। ਅੱਜ ਸਵੇਰੇ ਅਚਾਨਕ 8.15 ਵਜੇ ਦੇ ਕਰੀਬ ਸਿੱਧੂ ਨੇ ਇਹ ਪ੍ਰੋਗਰਾਮ ਟਲ਼ ਜਾਣ ਦੀ ਸੂਚਨਾ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਹਾਲਾਂਕਿ ਸਿੱਧੂ ਨੇ ਇਸ ਪਿੱਛੇ ਦਾ ਕਾਰਨ ਸਾਂਝਾ ਨਹੀਂ ਕੀਤਾ ਹੈ। ਸਿੱਧੂ ਨੇ ਟਵੀਟ ਕਰ ਲਿਖਿਆ, "Visit postponed ….."
Visit postponed …..
— Navjot Singh Sidhu (@sherryontopp) November 9, 2024
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਮੌਕੇ ਵੀ ਪਾਕਿਸਤਾਨ ਗਏ ਸਨ, ਉਸ ਵੇਲੇ ਪਾਕਿਸਤਾਨ ਵਿਚ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਸੀ, ਜਿਸ ਵੱਲੋਂ ਭਾਰਤ ਨਾਲ ਰਲ਼ ਕੇ ਇਹ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8